ਫਰੀਦਕੋਟ (ਜਗਤਾਰ) - ਸ਼ਹਿਰ 'ਚ ਤੇਜ ਰਫਤਾਰ ਟਰੈਕਟਰ-ਟਰਾਲੀ ਨੇ ਇਕ ਲੜਕੀ ਦੀ ਜਾਨ ਲੈ ਲਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਟਰੈਕਟਰ-ਟਰਾਲੀ ਸਿਲੰਡਰਾਂ ਨਾਲ ਭਰੀ ਹੋਈ ਸੀ, ਜਿਸ ਨੇ ਮੋਟਰਸਾਇਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਮੋਟਰਸਾਇਕਲ ਸਵਾਰ ਵਿਅਕਤੀ ਜ਼ਖਮੀ ਹੋ ਗਿਆ ਪਰ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ ਤੋਂ ਬਾਅਦ ਡਰਾਇਵਰ ਫਰਾਰ ਹੋ ਗਿਆ। ਮੌਕੇ 'ਤੇ ਪਹੁੰਚੀ ਪੁਲਸ ਨੇ ਮ੍ਰਿਤਕ ਲੜਕੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਜ਼ਖਮੀ ਵਿਅਕਤੀ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾ ਦਿੱਤਾ।
ਵਿਦੇਸ਼ਾਂ ਨਾਲ ਜੁੜੇ ਹਨ ਹਿੰਦੂ ਨੇਤਾਵਾਂ ਦੇ ਕਤਲਾਂ ਦੇ ਤਾਰ, ਐੱਨ. ਆਰ. ਆਈ. ਹੈ ਹੱਤਿਆਰਾ
NEXT STORY