ਫਾਜ਼ਿਲਕਾ(ਲੀਲਾਧਰ, ਨਾਗਪਾਲ)—ਪਿੰਡ ਮਾਹੂਆਣਾ ਬੋਦਲਾ ਨੇੜੇ ਪੰਜ ਦਿਨ ਪਹਿਲਾਂ ਮੋਟਰਸਾਈਕਲ ਅਤੇ ਬੱਸ ਵਿਚਕਾਰ ਹੋਈ ਟੱਕਰ ਵਿਚ ਜ਼ਖ਼ਮੀ ਹੋਏ ਨੌਜਵਾਨ ਦੀ ਬੀਤੀ ਸ਼ਾਮ ਮੌਤ ਹੋ ਗਈ। ਸਥਾਨਕ ਸਿਵਲ ਹਸਪਤਾਲ ਵਿਚ ਮ੍ਰਿਤਕ ਵਿਸ਼ਵਜੀਤ (18) ਵਾਸੀ ਪਿੰਡ ਮਾਹੂਆਣਾ ਬੋਦਲਾ ਦੇ ਚਾਚੇ ਛਿੰਦਰਪਾਲ ਸਿੰਘ ਨੇ ਦੱਸਿਆ ਕਿ ਵਿਸ਼ਵਜੀਤ 17 ਨਵੰਬਰ ਨੂੰ ਆਪਣੇ ਪਿਤਾ ਰਮੇਸ਼ ਕੁਮਾਰ ਨਾਲ ਮੋਟਰਸਾਈਕਲ 'ਤੇ ਪੈਟਰੋਲ ਪੁਆਉਣ ਲਈ ਜਾ ਰਿਹਾ ਸੀ ਕਿ ਰਸਤੇ ਵਿਚ ਮੋਟਰਸਾਈਕਲ ਦਾ ਤੇਲ ਖਤਮ ਹੋ ਗਿਆ, ਜਿਸ 'ਤੇ ਉਹ ਆਪਣੇ ਪਿਤਾ ਨੂੰ ਮੋਟਰਸਾਈਕਲ ਤੋਂ ਉਥੇ ਉਤਾਰ ਕੇ ਖੁਦ ਅਰਨੀਵਾਲਾ ਦੇ ਪੈਟਰੋਲ ਪੰਪ ਤੋਂ ਤੇਲ ਪੁਆਉਣ ਲਈ ਚਲਾ ਗਿਆ। ਉਨ੍ਹਾਂ ਦੱਸਿਆ ਕਿ ਜਦੋਂ ਵਿਸ਼ਵਜੀਤ ਪੈਟਰੋਲ ਪੁਆ ਕੇ ਮੋਟਰਸਾਈਕਲ 'ਤੇ ਵਾਪਸ ਆ ਰਿਹਾ ਸੀ ਤਾਂ ਰਸਤੇ 'ਚ ਪੈਂਦੇ ਪਿੰਡ ਮਾਹੂਆਣਾ ਦੇ ਨੇੜੇ ਸਥਿਤ ਰੈਡੀਐਂਟ ਪਬਲਿਕ ਸਕੂਲ ਕੋਲ ਪਿੱਛੇ ਤੋਂ ਆ ਰਹੀ ਇਕ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਸੜਕ 'ਤੇ ਡਿੱਗ ਗਿਆ ਅਤੇ ਜ਼ਖ਼ਮੀ ਹੋ ਗਿਆ।
ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਫਾਜ਼ਿਲਕਾ ਦੇ ਇਕ ਨਿੱਜੀ ਹਸਪਤਾਲ ਲਿਆਂਦਾ ਗਿਆ, ਜਿਥੋਂ ਉਸਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਬਠਿੰਡਾ ਲਿਜਾਇਆ ਗਿਆ ਜਿਥੇ ਬੀਤੀ ਸ਼ਾਮ ਉਸਦੀ ਮੌਤ ਹੋ ਗਈ। ਸਮਾਚਾਰ ਲਿਖੇ ਜਾਣ ਤੱਕ ਮ੍ਰਿਤਕ ਦੀ ਦੇਹ ਸਥਾਨਕ ਸਿਵਲ ਹਸਪਤਾਲ ਦੇ ਪੋਸਟਮਾਰਟਮ ਰੂਮ ਵਿਚ ਰੱਖੀ ਹੋਈ ਸੀ ਅਤੇ ਪੁਲਸ ਮਾਮਲੇ ਸਬੰਧੀ ਕਾਰਵਾਈ ਕਰ ਰਹੀ ਸੀ।
ਲੜਕੀ ਖਾਤਰ ਹੋਈ ਲੜਾਈ, ਨੌਜਵਾਨਾਂ ਨੇ ਆਪਣੇ ਹੀ ਦੋਸਤ ਨੂੰ ਮਾਰੀ ਗੋਲੀ
NEXT STORY