ਸਾਹਨੇਵਾਲ(ਜਗਰੂਪ)- ਕੁਹਾੜਾ-ਸਾਹਨੇਵਾਲ ਰੋਡ 'ਤੇ ਹੋਏ ਇਕ ਦਰਦਨਾਕ ਹਾਦਸੇ ਦੌਰਾਨ ਇਕ ਟਰਾਲਾ ਚਾਲਕ ਦੀ ਕਥਿਤ ਲਾਪ੍ਰਵਾਹੀ ਕਾਰਨ ਐਕਟਿਵਾ ਸਵਾਰ ਲੜਕੀ ਦੀ ਮੌਕੇ ਪਰ ਹੀ ਮੌਤ ਹੋ ਗਈ, ਜਿਸ ਦੇ ਬਾਅਦ ਟਰਾਲਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ, ਜਦੋਂਕਿ ਮ੍ਰਿਤਕ ਲੜਕੀ ਦੀ ਪਛਾਣ ਗੁਰਪ੍ਰੀਤ ਕੌਰ ਪੁੱਤਰੀ ਦਵਿੰਦਰ ਸਿੰਘ ਵਾਸੀ ਅਨਾਜ ਮੰਡੀ, ਸਾਹਨੇਵਾਲ ਦੇ ਰੂਪ 'ਚ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਾਹਨੇਵਾਲ ਤੋਂ ਥਾਣੇਦਾਰ ਗੁਰਮੀਤ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਲੜਕੀ ਦੇ ਪਿਤਾ ਦਵਿੰਦਰ ਸਿੰਘ ਦੀ ਸ਼ਿਕਾਇਤ 'ਤੇ ਟਰਾਲਾ ਚਾਲਕ ਦਰਬਾਰਾ ਸਿੰਘ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਪ੍ਰਾਪਤ ਹੋਈ ਮੁੱਢਲੀ ਜਾਣਕਾਰੀ ਅਨੁਸਾਰ ਮ੍ਰਿਤਕਾ ਗੁਰਪ੍ਰੀਤ ਕੌਰ ਪੰਜਾਬ ਐਂਡ ਸਿੰਧ ਬੈਂਕ, ਸਮਰਾਲਾ ਬ੍ਰਾਂਚ 'ਚ ਨੌਕਰੀ ਕਰਦੀ ਸੀ ਜੋ ਅੱਜ ਸਵੇਰੇ ਤਿਆਰ ਹੋ ਕੇ ਆਪਣੀ ਡਿਊਟੀ 'ਤੇ ਜਾ ਰਹੀ ਸੀ ਜਦੋਂ ਉਹ ਅਨਾਜ ਮੰਡੀ ਤੋਂ ਸਾਹਨੇਵਾਲ-ਕੁਹਾੜਾ ਰੋਡ 'ਤੇ ਚੜ੍ਹਨ ਲੱਗੀ ਤਾਂ ਅੱਗੇ ਤੋਂ ਇਕ ਟਰਾਲਾ ਚਾਲਕ ਨੇ ਕਥਿਤ ਲਾਪ੍ਰਵਾਹੀ ਨਾਲ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਗੁਰਪ੍ਰੀਤ ਦੀ ਟਾਇਰ ਦੇ ਹੇਠਾਂ ਆਉਣ ਨਾਲ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਪੁਲਸ ਵੱਲੋਂ ਟਰਾਲਾ ਚਾਲਕ ਦੀ ਤਲਾਸ਼ ਕੀਤੀ ਜਾ ਰਹੀ ਹੈ।
ਚੱਢਾ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਖਾਰਿਜ
NEXT STORY