ਧਨੌਲਾ(ਰਵਿੰਦਰ)—ਹਾਈਵੇ ਕਰਾਸਿੰਗ 'ਤੇ ਇਕ ਤੇਜ਼ ਰਫਤਾਰ ਕਾਰ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰ ਦੇਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਏ. ਐੱਸ. ਆਈ. ਮਨਜੀਤ ਸਿੰਘ ਅਤੇ ਹੌਲਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਹਰਜਿੰਦਰ ਸਿੰਘ ਉਰਫ ਕਾਕਾ ਦੇ ਪਿਤਾ ਰਾਮਤਾ ਸਿੰਘ ਵਾਸੀ ਹਰੀਗੜ੍ਹ ਨੇ ਬਿਆਨ ਦਰਜ ਕਰਵਾਏ ਹਨ ਕਿ ਉਨ੍ਹਾਂ ਦਾ ਲੜਕਾ ਹਰਜਿੰਦਰ ਸਿੰਘ (30) ਬਿਜਲੀ ਦੀ ਫਿਟਿੰਗ ਦਾ ਕੰਮ ਕਰਨ ਲਈ ਮੋਟਰਸਾਈਕਲ 'ਤੇ ਢੱਡਰੀਆਂ ਨੂੰ ਜਾ ਰਿਹਾ ਸੀ ਜਿਵੇਂ ਹੀ ਉਹ ਬੱਸ ਸਟੈਂਡ ਹਰੀਗੜ੍ਹ ਹਾਈਵੇ 'ਤੇ ਬਣੀ ਕਰਾਸਿੰਗ ਪਾਰ ਕਰਨ ਲੱਗਾ ਤਾਂ ਬਰਨਾਲਾ ਸਾਈਡ ਤੋਂ ਸੰਗਰੂਰ ਵੱਲ ਜਾ ਰਹੀ ਕਾਰ ਨੇ ਤੇਜ਼ ਰਫਤਾਰ ਅਤੇ ਲਾਪ੍ਰਵਾਹੀ ਨਾਲ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਰ ਡਰਾਈਵਰ ਦੀ ਪਛਾਣ ਭੂਸ਼ਣ ਕੁਮਾਰ ਪੁੱਤਰ ਸੀਤਾ ਰਾਮ ਵਾਸੀ ਸਰਦੂਲਗੜ੍ਹ ਮਾਨਸਾ ਵਜੋਂ ਹੋਈ ਹੈ, ਜਿਸ ਖਿਲਾਫ ਕੇਸ ਦਰਜ ਕਰ ਕੇ ਦੋਵੇਂ ਵਾਹਨ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਾਰ ਚਾਲਕ ਦੀ ਗ੍ਰਿਫਤਾਰੀ ਅਜੇ ਬਾਕੀ ਹੈ।
ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਫੂਕੀਆਂ ਅਰਥੀਆਂ
NEXT STORY