ਸੰਗਰੂਰ(ਵਿਵੇਕ ਸਿੰਧਵਾਨੀ, ਰਵੀ)—ਇਕ ਮੋਟਰਸਾਈਕਲ ਦੀ ਟੱਕਰ ਕਾਰਨ ਦੂਜੇ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਸਹਾਇਕ ਥਾਣੇਦਾਰ ਬੇਅੰਤ ਸਿੰਘ ਨੇ ਦੱਸਿਆ ਕਿ ਕੁਲਦੀਪ ਸ਼ਰਮਾ ਪੁੱਤਰ ਲੂਦਰ ਮਨੀ ਰਾਮ ਵਾਸੀ ਪਟੜੀਘਾਟ ਥਾਣਾ ਸਰਕਾਘਾਟ ਜ਼ਿਲਾ ਮੰਡੀ ਹਿਮਾਚਲ ਪ੍ਰਦੇਸ਼ ਹਾਲ ਆਬਾਦ ਗਹੂ ਪੱਤੀ ਲੌਂਗੋਵਾਲ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਹ ਆਪਣੇ ਪਿਤਾ ਲੂਦਰ ਮਨੀ ਰਾਮ ਸਣੇ ਆਪਣਾ ਕੰਮ ਖਤਮ ਕਰ ਕੇ ਵੱਖ ਵੱਖ ਮੋਟਰਸਾਈਕਲਾਂ 'ਤੇ ਵਾਪਸ ਆ ਰਹੇ ਸਨ ਕਿ ਮੋਟਰਸਾਈਕਲ ਸਵਾਰ ਗਗਨਦੀਪ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਤੋਗਾਵਾਲ ਨੇ ਤੇਜ਼ ਰਫਤਾਰ ਨਾਲ ਮੋਟਰਸਾਈਕਲ ਲਿਆ ਕੇ ਉਸ ਦੇ ਪਿਤਾ ਦੇ ਮੋਟਰਸਾਈਕਲ 'ਚ ਮਾਰਿਆ, ਜਿਸ ਕਾਰਨ ਉਸ ਦੇ ਪਿਤਾ ਦੇ ਕਾਫੀ ਸੱਟਾਂ ਲੱਗੀਆਂ ਅਤੇ ਮੋਟਰਸਾਈਕਲ ਦਾ ਵੀ ਕਾਫੀ ਨੁਕਸਾਨ ਹੋ ਗਿਆ। ਮੁੱਦਈ ਦੇ ਪਿਤਾ ਨੂੰ ਜਦੋਂ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਉਸ ਨੇ ਰਸਤੇ 'ਚ ਹੀ ਦਮ ਤੋੜ ਦਿੱਤਾ। ਪੁਲਸ ਨੇ ਮੁੱਦਈ ਦੇ ਬਿਆਨਾਂ ਦੇ ਆਧਾਰ 'ਤੇ ਗਗਨਦੀਪ ਸਿੰਘ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਭਾਰੀ ਅਸਲੇ ਤੇ ਚੋਰੀ ਦੇ ਬੁਲੇਟ ਮੋਟਰਸਾਈਕਲ ਸਮੇਤ 3 ਕਾਬੂ
NEXT STORY