ਬਠਿੰਡਾ(ਸੁਖਵਿੰਦਰ)-ਸਰਹਿੰਦ ਨਹਿਰ ਦੇ ਪੁਲ 'ਤੇ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਸੂਚਨਾ ਮਿਲਣ 'ਤੇ ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਵਾਲੰਟੀਅਰ ਮੌਕੇ 'ਤੇ ਪਹੁੰਚੇ ਤਾਂ ਉਕਤ ਵਿਅਕਤੀ ਸੜਕ ਕਿਨਾਰੇ ਪਿਆ ਹੋਇਆ ਸੀ, ਜਿਸ ਦੀ ਮੌਤ ਹੋ ਚੁੱਕੀ ਸੀ। ਪੁਲਸ ਵੱਲੋਂ ਮੁਢਲੀ ਕਾਰਵਾਈ ਤੋਂ ਬਾਅਦ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਮ੍ਰਿਤਕ ਦੀ ਜੇਬ 'ਚੋਂ ਮਿਲੇ ਮੋਬਾਇਲ ਦੀ ਮਦਦ ਨਾਲ ਮ੍ਰਿਤਕ ਦੀ ਸ਼ਨਾਖਤ ਰਾਜੀਵ ਕੁਮਾਰ ਵਾਸੀ ਪ੍ਰਤਾਪ ਨਗਰ ਵਜੋਂ ਹੋਈ। ਲੋਕਾਂ ਦੇ ਦੱਸਣ ਅਨੁਸਾਰ ਉਕਤ ਵਿਅਕਤੀ ਮੇਨ ਰੋਡ 'ਤੇ ਜਾ ਰਿਹਾ ਸੀ ਅਤੇ ਅਚਾਨਕ ਆਪਣਾ ਮੋਟਰਸਾਈਕਲ ਰੋਕ ਕੇ ਸੜਕ ਕਿਨਾਰੇ ਲੇਟ ਗਿਆ। ਇਸ ਤੋਂ ਬਾਅਦ ਉਸ ਦੀ ਮੌਤ ਹੋ ਗਈ।
ਐੱਨ. ਐੱਚ. ਐੱਮ. ਮੁਲਾਜ਼ਮਾਂ ਨੇ ਕਾਲੇ ਰਿਬਨ ਬੰਨ੍ਹ ਕੇ ਸਰਕਾਰ ਵਿਰੁੱਧ ਪ੍ਰਗਟਾਇਆ ਰੋਸ
NEXT STORY