ਸੰਗਰੂਰ(ਵਿਵੇਕ ਸਿੰਧਵਾਨੀ, ਰਵੀ)—ਇਕ ਤੇਜ਼ ਰਫਤਾਰ ਇਨੋਵਾ ਕਾਰ ਵੱਲੋਂ ਲਾਪ੍ਰਵਾਹੀ ਨਾਲ ਟੱਕਰ ਮਾਰ ਦੇਣ ਕਾਰਨ ਜਿਥੇ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਉਥੇ ਉਸ ਦੇ ਪਿੱਛੇ ਬੈਠੀ ਉਸ ਦੀ ਮਾਂ ਗੰਭੀਰ ਰੂਪ 'ਚ ਜ਼ਖਮੀ ਹੋ ਗਈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਦਲਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਫਤਿਹਗੜ੍ਹ ਪੰਜਗਰਾਈਆਂ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਸ ਦਾ ਭਤੀਜਾ ਜਤਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਫਤਿਹਗੜ੍ਹ ਪੰਜਗਰਾਈਆਂ ਆਪਣੀ ਮਾਤਾ ਜਸਪਾਲ ਕੌਰ ਨਾਲ ਮੋਟਰਸਾਈਕਲ 'ਤੇ ਸ਼ੇਰਪੁਰ ਤੋਂ ਪਿੰਡ ਪੰਜਗਰਾਈਆਂ ਨੂੰ ਜਾ ਰਿਹਾ ਸੀ। ਉਹ ਆਪਣੇ ਮਾਮਾ ਗੁਰਦੀਪ ਸਿੰਘ ਸਾਬਕਾ ਸਰਪੰਚ ਪੁੱਤਰ ਸਰਦਾਰਾ ਸਿੰਘ ਵਾਸੀ ਟਿੱਬਾ ਨਾਲ ਆਪਣੇ ਮੋਟਰਸਾਈਕਲ 'ਤੇ ਆਪਣੇ ਭਤੀਜੇ ਦੇ ਪਿੱਛੇ ਜਾ ਰਹੇ ਸੀ। ਸ਼ਾਮ ਕਰੀਬ 7.15 ਵਜੇ ਜਦੋਂ ਪਿੰਡ ਟਿੱਬਾ ਵਾਲੀ ਸੜਕ 'ਤੇ ਭੱਠੇ ਕੋਲ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇਕ ਇਨੋਵਾ ਕਾਰ ਨੇ ਤੇਜ਼ ਰਫਤਾਰ ਅਤੇ ਲਾਪ੍ਰਵਾਹੀ ਨਾਲ ਉਸ ਦੇ ਭਤੀਜੇ ਜਤਿੰਦਰ ਸਿੰਘ ਅਤੇ ਉਸ ਦੀ ਮਾਤਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੇ ਗੰਭੀਰ ਸੱਟਾਂ ਲੱਗੀਆਂ। ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਦੇ ਭਤੀਜੇ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਅਤੇ ਜਦੋਂਕਿ ਜਸਪਾਲ ਕੌਰ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਪੀ. ਜੀ. ਆਈ. ਰੈਫਰ ਕਰ ਦਿੱਤਾ। ਪੁਲਸ ਨੇ ਮੁਦਈ ਦੇ ਬਿਆਨਾਂ 'ਤੇ ਇਨੋਵਾ ਕਾਰ ਦੇ ਚਾਲਕ ਗੁਰਵਿੰਦਰ ਸਿੰਘ ਉਰਫ ਲਾਲੀ ਪੁੱਤਰ ਸਵ. ਗੁਰਦੀਪ ਸਿੰਘ ਵਾਸੀ ਸੰਦੌੜ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ।
ਜ਼ਮੀਨ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਕੀਤੀ ਅੰਨ੍ਹੇਵਾਹ ਫਾਇਰਿੰਗ
NEXT STORY