ਸਾਹਨੇਵਾਲ(ਜ.ਬ.)-ਆਪਣੇ ਮੋਟਰਸਾਈਕਲ 'ਤੇ ਜਾ ਰਹੇ ਪਤੀ-ਪਤਨੀ ਨੂੰ ਅੱਗੇ ਤੋਂ ਆ ਰਹੇ ਮੋਟਰਸਾਈਕਲ ਚਾਲਕ ਵਲੋਂ ਕਥਿਤ ਲਾਪ੍ਰਵਾਹੀ ਨਾਲ ਮਾਰੀ ਗਈ ਟੱਕਰ ਤੋਂ ਬਾਅਦ ਗੰਭੀਰ ਜ਼ਖਮੀ ਹੋਏ ਪਤੀ ਦੀ ਚੰਡੀਗੜ੍ਹ ਦੇ ਪੀ. ਜੀ. ਆਈ. ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇ ਬਾਅਦ ਥਾਣਾ ਸਾਹਨੇਵਾਲ ਦੀ ਪੁਲਸ ਨੇ ਟੱਕਰ ਮਾਰਨ ਵਾਲੇ ਮੋਟਰਸਾਈਕਲ ਚਾਲਕ ਖਿਲਾਫ ਗੈਰ-ਇਰਾਦਾਤਨ ਹੱਤਿਆ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਸਵਰਨਜੀਤ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਪਿੰਡ ਅਜਨੌਦ, ਦੋਰਾਹਾ ਨੇ ਦੱਸਿਆ ਕਿ ਉਹ ਦੋਵੇਂ ਪਤੀ-ਪਤਨੀ ਸਾਹਨੇਵਾਲ ਤੋਂ ਆਪਣੇ ਪਿੰਡ ਨੂੰ ਮੋਟਰਸਾਈਕਲ ਰਾਹੀਂ ਪਰਤ ਰਹੇ ਸੀ। ਰਸਤੇ 'ਚ ਸਾਹਨੇਵਾਲ ਦੇ ਨਜ਼ਦੀਕ ਇਕ ਮੋਟਰਸਾਈਕਲ ਚਾਲਕ ਮਨਿੰਦਰ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਪਿੰਡ ਉਮੈਦਪੁਰ ਨੇ ਆਪਣਾ ਮੋਟਰਸਾਈਕਲ ਲਾਪ੍ਰਵਾਹੀ ਨਾਲ ਲਿਆ ਕੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੇ ਪਤੀ ਬਲਵਿੰਦਰ ਸਿੰਘ ਦੇ ਸਿਰ 'ਚ ਗੰਭੀਰ ਸੱਟ ਲੱਗ ਗਈ, ਜਿਨ੍ਹਾਂ ਨੂੰ ਪਹਿਲਾਂ ਸਿਵਲ ਹਸਪਤਾਲ ਲੁਧਿਆਣਾ ਅਤੇ ਫਿਰ ਪੀ. ਜੀ. ਆਈ. ਚੰਡੀਗੜ੍ਹ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਥਾਣਾ ਸਾਹਨੇਵਾਲ ਦੀ ਪੁਲਸ ਨੇ ਮਨਿੰਦਰ ਸਿੰਘ ਖਿਲਾਫ ਮੁਕੱਦਮਾ ਦਰਜ ਕਰ ਕੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
ਮੈਟਰੋ ਨੇੜਿਓਂ ਮਿਲੀ ਲੜਕੇ ਦੀ ਲਾਸ਼ ਦਾ : ਮਾਮਲਾ ਨਾਜਾਇਜ਼ ਸਬੰਧਾਂ ਕਾਰਨ ਜਾਨ ਗਈ ਸੀ ਲੜਕੇ ਦੀ
NEXT STORY