ਹੁਸ਼ਿਆਰਪੁਰ, (ਅਮਰਿੰਦਰ)- ਥਾਣਾ ਬੁੱਲ੍ਹੋਵਾਲ ਅਧੀਨ ਪੈਂਦੇ ਪਿੰਡ ਨੰਦਾਚੌਰ ’ਚ ਸ਼ਾਮ ਸਾਢੇ 5 ਵਜੇ ਦੇ ਕਰੀਬ ਮਿੰਨੀ ਬੱਸ ਦੇ ਪਿੱਛੇ ਮੋਟਰਸਾਈਕਲ ਟਕਰਾਉਣ ਨਾਲ ਮੋਟਰਸਾਇਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ। ਆਸਪਾਸ ਦੇ ਲੋਕਾਂ ਫੌਰਨ ਹਾਦਸੇ ਦੀ ਸੂਚਨਾ ਥਾਣਾ ਬੁੱਲ੍ਹੋਵਾਲ ਤੇ ਐਮਰਜੈਸੀ ਵੈਨ 108 ਨੂੰ ਦਿੱਤੀ। ਅਮਰਜੈਸੀ ਵੈਨ ਪਹੁੰਚਣ ਤੋਂ ਪਹਿਲਾਂ ਮੋਟਰਸਾਈਕਲ ਸਵਾਰ ਦੀ ਮੌਤ ਹੋ ਚੁੱਕੀ ਸੀ। ਦੇਰ ਸ਼ਾਮ ਥਾਣਾ ਬੁੱਲੋਵਾਲ ਪੁਲਸ ਨੇ ਮ੍ਰਿਤਕ ਦੀ ਪਹਿਚਾਣ ਸੁਰਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਗਿਦਰੋਵਾਲ ਵਜੋਂ ਕੀਤੀ। ਇਸ ਸਬੰਧੀ ਥਾਣਾ ਬੁੱਲ੍ਹੋਵਾਲ ਦੇ ਐੱਸ. ਐੱਚ. ਓ. ਕਮਲਜੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜ਼ਖਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜ ਦਿੱਤਾ ਸੀ, ਤਦ ਤੱਕ ਉਸ ਦੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੇ ਪਰਿਵਾਰ ਨੂੰ ਸੂਚਨਾ ਦੇ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਦਾ ਪੋਸਟਮਾਰਟਮ ਅੱਜ ਹੋਵੇਗਾ।
ਕਿੰਝ ਵਾਪਰਿਆ ਹਾਦਸਾ
ਥਾਣਾ ਬੁੱਲ੍ਹੋਵਾਲ ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਮਿੰਨੀ ਬੱਸ ਨੰਦਾਚੌਰ ਤੋਂ ਜਲੰਧਰ ਵੱਲ ਜਾ ਰਹੀ ਸੀ। ਸਾਢੇ 5 ਵਜੇ ਦੇ ਕਰੀਬ ਨੰਦਾਚੌਰ ਅਤੇ ਤਾਜੇਵਾਲ ਪਿੰਡ ਵਿਚਕਾਰ ਪੈਟਰੋਲ ਪੰਪ ਨਜ਼ਦੀਕ ਕਿਸੇ ਯਾਤਰੀ ਦੇ ਆਵਾਜ਼ ਦੇਣ ’ਤੇ ਡਰਾਈਵਰ ਨੇ ਜਿਉਂ ਹੀ ਮਿੰਨੀ ਬੱਸ ਰੋਕੀ ਤਾਂ ਪਿੱਛਿਓਂ ਤੇਜ਼ ਰਫਤਾਰ ਆ ਰਿਹਾ ਮੋਟਰਸਾਈਕਲ ਸਵਾਰ ਬੱਸ ਦੇ ਪਿਛਲੇ ਹਿੱਸੇ ਵਿਚ ਜ਼ੋਰ ਨਾਲ ਟਕਰਾਅ ਗਿਆ। ਟੱਕਰ ਇੰਨੀ ਜ਼ੋਰਦਾਰ ਸੀ ਕਿ ਮਿੰਨੀ ਬੱਸ ਦੇ ਪਿਛਲੇ ਹਿੱਸੇ ਨਾਲ ਟਕਰਾੳੁਣ ਤੋਂ ਬਾਅਦ ਮੋਟਰਸਾਈਕਲ ਸਵਾਰ ਹਵਾ ਵਿਚ ਉੱਛਲ ਕੇ ਦੂਰ ਸੜਕ ਕੰਢੇ ਝਾੜੀਆਂ ਵਿਚ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ। ਸੰਪਰਕ ਕਰਨ ’ਤੇ ਥਾਣਾ ਬੁੱਲ੍ਹੋਵਾਲ ਦੇ ਅੈੱਸ.ਅੈੱਚ.ਓ. ਕਮਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦੇਣ ਉਪਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਲਾਸ਼ ਦਾ ਪੋਸਟਮਾਰਟਮ ਮੰਗਲਵਾਰ ਸਵੇਰੇ ਹੋਵੇਗਾ।
ਜ਼ਮੀਨੀ ਵਿਵਾਦ ਕਾਰਨ ਹੋਇਆ ਝਗਡ਼ਾ, 3 ਜ਼ਖ਼ਮੀ
NEXT STORY