ਬੱਧਨੀ ਕਲਾਂ, (ਬੱਬੀ)-ਪਿੰਡ ਬੁੱਟਰ ਕਲਾਂ ਦੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਸਡ਼ਕ ਹਾਦਸੇ ’ਚ ਮੌਤ ਹੋ ਜਾਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਰਾਹੁਲ ਪੁੱਤਰ ਰਮੇਸ਼ ਕੁਮਾਰ ਜਿਸ ਦੀ ਉਮਰ 22 ਸਾਲ ਦੇ ਕਰੀਬ ਸੀ ਰਾਤ ਨੂੰ 9.30 ਵਜੇ ਲੇਬਰ ਦਾ ਕੰਮ ਕਰਕੇ ਮੋਟਰਸਾਈਕਲ ’ਤੇ ਆਪਣੇ ਪਿੰਡ ਬੁੱਟਰ ਕਲਾਂ ਵਿਖੇ ਆ ਰਿਹਾ ਸੀ ਕਿ ਰਸਤੇ ’ਚ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਫੇਟ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਫੱਟਡ਼ ਹੋ ਗਿਆ। ਲੋਕਾਂ ਵੱਲੋਂ ਜਦੋਂ ਉਸ ਨੂੰ ਸਿਵਲ ਹਸਪਤਾਲ ਮੋਗਾ ਲਿਜਾਇਆ ਗਿਆ ਤਾਂ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਪਤਾ ਲੱਗਾ ਹੈ ਕਿ ਮ੍ਰਿਤਕ ਮੋਟਰਸਾਈਕਲ ਸਵਾਰ ਵਿਅਕਤੀ ਨੇ ਹੈਲਮੇਟ ਨਹੀਂ ਪਹਿਨਿਆ ਹੋਇਆ ਸੀ। ਥਾਣਾ ਬੱਧਨੀ ਕਲਾਂ ਵਿਖੇ ਰਵੀ ਕੁਮਾਰ ਪੁੱਤਰ ਜੀਵਨ ਲਾਲ ਵਾਸੀ ਬੁੱਟਰ ਕਲਾਂ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਟਰੈਫਿਕ ਪੁਲਸ ਨੇ ਨਗਰ ਕੌਂਸਲ ਦੇ ਸਹਿਯੋਗ ਨਾਲ ਨਾਜਾਇਜ਼ ਕਬਜ਼ੇ ਹਟਾਏ
NEXT STORY