ਮੋਗਾ,(ਅਾਜ਼ਾਦ)-ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਫੂਲੇਵਾਲਾ ਕੋਲ ਤੇਜ ਰਫਤਾਰ ਜੀਪ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਜੀਤ ਸਿੰਘ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ। ਪੁਲਸ ਵੱਲੋਂ ਹਰਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਨਿਵਾਸੀ ਪਿੰਡ ਫੂਲੇਵਾਲਾ ਦੇ ਬਿਆਨਾਂ ’ਤੇ ਜੀਪ ਚਾਲਕ ਅੰਮ੍ਰਿਤਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਨਿਵਾਸੀ ਪਿੰਡ ਚੰਨੂੰਵਾਲਾ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਹੌਲਦਾਰ ਤਰਸੇਮ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਹਰਦੀਪ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਉਸਦਾ ਭਰਾ ਸੁਖਦੀਪ ਸਿੰਘ ਆਪਣੇ ਮੋਟਰਸਾਈਕਲ ’ਤੇ ਬਾਘਾਪੁਰਾਣਾ ਤੋਂ ਪਿੰਡ ਫੂਲੇਵਾਲਾ ਜਾ ਰਿਹਾ ਸੀ ਤਾਂ ਰਸਤੇ ’ਚ ਦੋਸ਼ੀ ਜੀਪ ਚਾਲਕ ਨੇ ਤੇਜ ਅਤੇ ਲਾਪ੍ਰਵਾਹੀ ਨਾਲ ਗੱਡੀ ਚਲਾਉਂਦੇ ਹੋਏ ਮੇਰੇ ਭਰਾ ਦੇ ਮੋਟਰਸਾਈਕਲ ਨੂੰ ਟੱਕਰ ਮਾਰੀ, ਜਿਸ ’ਤੇ ਉਹ ਡਿੱਗ ਕੇ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ ਅਤੇ ਮੋਟਰਸਾਈਕਲ ਦਾ ਵੀ ਕਾਫੀ ਨੁਕਸਾਨ ਹੋਇਆ। ਮੇਰੇ ਭਰਾ ਨੂੰ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ। ਜਦਕਿ ਜੀਪ ਚਾਲਕ ਘਟਨਾ ਸਥਾਨ ਤੋਂ ਭੱਜਣ ’ਚ ਸਫਲ ਹੋ ਗਿਆ, ਜਿਸ ’ਤੇ ਅਸੀਂ ਪੁਲਸ ਨੂੰ ਸੂਚਿਤ ਕੀਤਾ। ਜਾਂਚ ਅਧਿਕਾਰੀ ਹੌਲਦਾਰ ਤਰਸੇਮ ਸਿੰਘ ਨੇ ਦੱਸਿਆ ਕਿ ਦੋਸ਼ੀ ਦੀ ਗ੍ਰਿਫਤਾਰੀ ਬਾਕੀ ਹੈ।
ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
NEXT STORY