ਬਰਨਾਲਾ (ਵਿਵੇਕ) : ਬਰਨਾਲਾ-ਲੁਧਿਆਣਾ ਰੋਡ 'ਤੇ ਰੇਤ ਦੀ ਓਵਰੋਡ ਟਰਾਲੀ ਪਲਟਣ ਕਾਰਨ ਵਾਪਰੇ ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ ਜਦਕਿ 1 ਵਿਅਕਤੀ ਜ਼ਖਮੀ ਹੋ ਗਿਆ। ਜ਼ਖਮੀ ਨੂੰ ਇਲਾਜ ਲਈ ਨੇੜਲੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਬਰਨਾਲਾ-ਲੁਧਿਆਣਾ ਰੋਡ 'ਤੇ ਰੇਤ ਨਾਲ ਭਰੀ ਓਵਰਲੋਡ ਟਰਾਲੀ ਪਲਟ ਗਈ ਜਿਸ ਨਾਲ 5 ਲੋਕ ਟਰਾਲੀ ਹੇਠਾਂ ਆ ਗਏ। ਜਿਨ੍ਹਾਂ 'ਚੋਂ 3 ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ 1 ਨੇ ਹਸਪਤਾਲ ਜਾਂਦੇ ਹੋਏ ਦਮ ਤੋੜ ਦਿੱਤਾ। ਇਕ ਜ਼ਖਮੀ ਜੇਰੇ ਇਲਾਜ ਹੈ।
ਦੱਸਿਆ ਜਾ ਰਿਹਾ ਹੈ ਕਿ ਪੈਂਚਰ ਹੋਣ ਕਾਰਨ ਰੇਤ ਦੀ ਟਰਾਲੀ ਹਾਈਡ੍ਰੋਲਿਕ ਜੈੱਕ 'ਤੇ ਖੜ੍ਹੀ ਸੀ। ਜੈੱਕ ਫਿਸਲਣ ਕਾਰਨ ਟਰਾਲੀ ਪਲਟ ਗਈ ਅਤੇ ਇਹ ਹਾਦਸਾ ਵਾਪਰ ਗਿਆ।
ਵੀਡੀਓ ਕਾਨਫਰੈਂਸਿੰਗ ਦੇ ਜ਼ਰੀਏ ਪੇਸ਼ ਹੋਈ ਹਨੀਪ੍ਰੀਤ, ਅਗਲੀ ਸੁਣਵਾਈ 17 ਨਵੰਬਰ ਨੂੰ
NEXT STORY