ਚੰਡੀਗੜ੍ਹ (ਸੁਸ਼ੀਲ) : ਤੇਜ਼ ਰਫ਼ਤਾਰ ਕਾਰ ਚਾਲਕ ਇੱਕ ਐਕਟਿਵਾ ਸਵਾਰ ਨੂੰ ਯਾਤਰੀ ਨਿਵਾਸੀ ਚੌਂਕ ਨੇੜੇ ਟੱਕਰ ਮਾਰ ਕੇ ਫ਼ਰਾਰ ਹੋ ਗਿਆ। ਸੈਕਟਰ-11 ਥਾਣਾ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜ਼ਖਮੀ ਨੂੰ ਪੀ. ਜੀ. ਆਈ. ਦਾਖ਼ਲ ਕਰਵਾਇਆ, ਜਿਸ ਨੂੰ ਡਾਕਟਰਾਂ ਨੇ ਮ੍ਰਿਤਕ ਕਰਾਰ ਦਿੱਤਾ। ਮ੍ਰਿਤਕ ਦੀ ਪਛਾਣ ਕਾਂਸਲ ਦੇ ਸੁਖ਼ਨਾ ਇਨਕਲੇਵ ਦੇ ਰਹਿਣ ਵਾਲੇ ਸੰਜੇ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਸੁਨੀਲ ਕੁਮਾਰ ਦੀ ਸ਼ਿਕਾਇਤ ‘ਤੇ ਡਰਾਈਵਰ ਖ਼ਿਲਾਫ਼ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਗੱਡੀ ਚਲਾਉਣ ਅਤੇ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੁਲਸ ਮੁਲਜ਼ਮ ਚਾਲਕ ਦੀ ਭਾਲ ਵਿਚ ਸੀ. ਸੀ. ਟੀ. ਵੀ. ਕੈਮਰੇ ਖੰਗਾਲ ਰਹੀ ਹੈ। ਕਾਂਸਲ ਦੇ ਸੁਖਨਾ ਇਨਕਲੇਵ ਦੇ ਵਸਨੀਕ ਸੁਨੀਲ ਕੁਮਾਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦਾ ਭਰਾ ਸੰਜੇ ਐਕਟਿਵਾ ’ਤੇ ਯਾਤਰੀ ਨਿਵਾਸ ਚੌਂਕ ਵੱਲ ਜਾ ਰਿਹਾ ਸੀ। ਇਸੇ ਦੌਰਾਨ ਤੇਜ਼ ਰਫ਼ਤਾਰ ਕਾਰ ਚਾਲਕ ਉਸ ਦੇ ਭਰਾ ਦੀ ਐਕਟਿਵਾ ਨੂੰ ਪਿੱਛੇ ਤੋਂ ਟੱਕਰ ਮਾਰ ਕੇ ਫ਼ਰਾਰ ਹੋ ਗਿਆ। ਉਸ ਨੇ ਆਪਣੇ ਭਰਾ ਨੂੰ ਖੂਨ ਨਾਲ ਲੱਥਪੱਥ ਹਾਲਤ ਵਿਚ ਦੇਖ ਕੇ ਪੁਲਸ ਨੂੰ ਮਾਮਲੇ ਦੀ ਸੂਚਨਾ ਦਿੱਤੀ। ਸੈਕਟਰ-11 ਥਾਣਾ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜ਼ਖਮੀ ਨੂੰ ਹਸਪਤਾਲ ਦਾਖ਼ਲ ਕਰਵਾਇਆ। ਜਿੱਥੇ ਡਾਕਟਰਾਂ ਨੇ ਐਕਟਿਵਾ ਸਵਾਰ ਸੰਜੇ ਨੂੰ ਮ੍ਰਿਤਕ ਕਰਾਰ ਦਿੱਤਾ। ਸੈਕਟਰ-11 ਥਾਣਾ ਪੁਲਸ ਫ਼ਰਾਰ ਚਾਲਕ ਦੀ ਭਾਲ ਕਰ ਰਹੀ ਹੈ।
ਜੇਕਰ ਤੁਹਾਡਾ ਵੀ ਆਉਂਦਾ ਹੈ ਬਿਜਲੀ ਦਾ ਬਿੱਲ ਜ਼ਿਆਦਾ ਤਾਂ ਮੁਫ਼ਤ 'ਚ ਲਗਵਾਓ ਡਿਸਪਲੇ ਯੂਨਿਟ, ਜਾਣੋ ਕਿਵੇਂ
NEXT STORY