ਮੋਹਾਲੀ (ਸੰਦੀਪ) : ਏਅਰਪੋਰਟ ਰੋਡ ’ਤੇ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਚਾਲਕ ਨੂੰ ਲਪੇਟ ਵਿਚ ਲੈ ਲਿਆ। ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਿਸਦੀ ਪਛਾਣ ਬਲਦੇਵ ਵਜੋਂ ਹੋਈ ਹੈ। ਸੋਹਾਣਾ ਥਾਣਾ ਪੁਲਸ ਨੇ ਉਨ੍ਹਾਂ ਦੇ ਬੇਟੇ ਸੁਖਜਿੰਦਰ ਦੀ ਸ਼ਿਕਾਇਤ ’ਤੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਟਰੱਕ ਸਵਾਰ 100 ਮੀਟਰ ਤਕ ਵਿਅਕਤੀ ਨੂੰ ਘਸੀਟਦਾ ਹੋਇਆ ਲੈ ਗਿਆ ਸੀ। ਹਾਦਸੇ ਤੋਂ ਬਾਅਦ ਮੁਲਜ਼ਮ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜ਼ਖ਼ਮੀ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।
ਸੁਖਜਿੰਦਰ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਪਿਛਲੇ ਦਿਨ ਉਹ ਅਤੇ ਉਨ੍ਹਾਂ ਦੇ ਪਿਤਾ ਵੱਖ-ਵੱਖ ਮੋਟਰਸਾਈਕਲਾਂ ’ਤੇ ਸਿਵਲ ਹਸਪਤਾਲ ਫੇਜ਼-6 ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਏਅਰਪੋਰਟ ਤੋਂ ਥੋੜ੍ਹਾ ਪਿੱਛੇ ਪਹੁੰਚੇ ਤਾਂ ਜ਼ੀਰਕਪੁਰ ਵਲੋਂ ਇਕ ਟਰੱਕ ਆਇਆ ਅਤੇ ਮੋਟਰਸਾਈਕਲ ਨੂੰ ਓਵਰਟੇਕ ਕਰਦਾ ਹੋਇਆ ਅੱਗੇ ਨਿਕਲ ਗਿਆ।
ਇੰਨੇ ਵਿਚ ਟਰੱਕ ਨੇ ਉਸਦੇ ਪਿਤਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਪਿਤਾ ਟਰੱਕ ਦੇ ਅਗਲੇ ਟਾਇਰ ਵਿਚ ਜਾ ਕੇ ਫਸ ਗਏ ਤੇ ਟਰੱਕ ਚਾਲਕ 100 ਮੀਟਰ ਤਕ ਉਨ੍ਹਾਂ ਨੂੰ ਮੋਟਰਸਾਈਕਲ ਸਮੇਤ ਘਸੀਟਦਾ ਹੋਇਆ ਆਪਣੇ ਨਾਲ ਪਿੰਡ ਦੇੜੀ ਵੱਲ ਲੈ ਗਿਆ। ਉਸਤੋਂ ਬਾਅਦ ਉਸਨੇ ਆਪਣਾ ਟਰੱਕ ਰੋਕਿਆ ਅਤੇ ਫ਼ਰਾਰ ਹੋ ਗਿਆ।
ਫਲਿਪਕਾਰਟ ਤੋਂ 434 ਰੁਪਏ ਰਿਫੰਡ ਕਰਾਉਣ ਦੇ ਚੱਕਰ 'ਚ 50,000 ਦੀ ਠੱਗੀ, 2 ਗ੍ਰਿਫ਼ਤਾਰ
NEXT STORY