ਕੁਰਾਲੀ (ਬਠਲਾ) : ਸਥਾਨਕ ਰੇਲਵੇ ਫਲਾਈਓਵਰ ’ਤੇ ਵਾਪਰੇ ਸੜਕ ਹਾਦਸੇ ’ਚ ਪੁਲਸ ਮੁਲਾਜ਼ਮ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸਬੰਧੀ ਪੁਲਸ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸੁਰਿੰਦਰ ਸਿੰਘ ਵਾਸੀ ਪਦੌਰੀ (ਗੜ੍ਹਸ਼ੰਕਰ), ਜੋ ਕਿ ਪੰਜਾਬ ਪੁਲਸ ’ਚ ਏ. ਆਈ. ਐੱਸ. ਦੱਸਿਆ ਜਾਂਦਾ ਹੈ।
ਉਹ ਆਪਣੇ ਮੋਟਰਸਾਈਕਲ ’ਤੇ ਮੋਹਾਲੀ ਨੂੰ ਜਾ ਰਿਹਾ ਸੀ। ਇਸ ਦੌਰਾਨ ਸਥਾਨਕ ਸ਼ਹਿਰ ਦੇ ਫਲਾਈਓਵਰ ’ਤੇ ਉਸ ਦੇ ਅੱਗੇ ਜਾ ਰਹੇ ਇਕ ਵਾਹਨ ਨੇ ਅਚਾਨਕ ਬ੍ਰੇਕ ਲਗਾ ਦਿੱਤੀ, ਜਿਸ ਕਾਰਨ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਡਿੱਗ ਗਿਆ ਤੇ ਪਿੱਛੇ ਤੋਂ ਆ ਰਹੀ ਇਕ ਗੱਡੀ ਉਸ ਦੇ ਉਪਰੋਂ ਲੰਘ ਗਈ। ਇਸ ਕਾਰਨ ਸੁਰਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਕਾਨ 35 ਗਜ਼ ਦਾ ਤੇ ਬਿਜਲੀ ਦਾ ਬਿੱਲ ਆਇਆ ਢਾਈ ਲੱਖ
NEXT STORY