ਬਠਿੰਡਾ (ਸੁਖਵਿੰਦਰ) : ਜੀ. ਟੀ. ਰੋਡ 'ਤੇ ਤਿਨਕੋਣੀ ਨਜ਼ਦੀਕ ਮੋਟਰਸਾਈਕਲ ਸਲਿੱਪ ਹੋਣ ਕਾਰਨ ਚਾਲਕ ਜ਼ਖਮੀ ਹੋ ਗਿਆ। ਸੂਚਨਾ ਮਿਲਣ 'ਤੇ ਨੌਜਵਾਨ ਵੈੱਲਫੇਅਰ ਸੁਸਾਇਟੀ ਵਲੋਂ ਜ਼ਖਮੀ ਨੂੰ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਅਨੁਸਾਰ ਤਿਨਕੋਣੀ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਸੜਕ 'ਤੇ ਡਿੱਗ ਕੇ ਜ਼ਖਮੀ ਹੋ ਗਿਆ।
ਸੂਚਨਾ ਮਿਲਣ 'ਤੇ ਸੰਸਥਾਂ ਦੇ ਵਾਲੰਟੀਅਰ ਸੁਮਿਤ ਮਹੇਸ਼ਵਰੀ ਐਂਬੂਲੈਂਸ ਸਮੇਤ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਜ਼ਖ਼ਮੀ ਦੀ ਪਛਾਣ ਜਤਿੰਦਰ ਸਿੰਘ (27), ਦਵਿੰਦਰ ਸਿੰਘ ਵਾਸੀ ਪਰਸਰਾਮ ਨਗਰ ਵਜੋਂ ਹੋਈ ਹੈ।
ਪ੍ਰੀਖਿਆ ਦੇਣ ਗਏ ਬੱਚੇ ਦੀ ਵਿਦਿਆਰਥੀਆਂ ਵੱਲੋਂ ਕੁੱਟਮਾਰ
NEXT STORY