ਫਿਰੋਜ਼ਪੁਰ (ਪਰਮਜੀਤ ਸੋਢੀ) : ਸਾਈਆਂ ਵਾਲਾ ਟੀ-ਪੁਆਇੰਟ ਫਿਰੋਜ਼ਪੁਰ-ਫਰੀਦਕੋਟ ਰੋਡ ਕੋਲ ਬਲੈਰੋ ਗੱਡੀ ਅਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ ਅਤੇ ਇਕ ਔਰਤ ਦੇ ਜ਼ਖਮੀ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧ 'ਚ ਥਾਣਾ ਕੁੱਲਗੜ੍ਹੀ ਪੁਲਸ ਨੇ ਬਲੈਰੋ ਗੱਡੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਜਗਰੂਪ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਗੰਦੂ ਕਿਲਚਾ ਨੇ ਦੱਸਿਆ ਕਿ ਉਸ ਦਾ ਭਰਾ ਕੁਲਦੀਪ ਸਿੰਘ ਸਮੇ ਭਰਜਾਈ ਜਸਵਿੰਦਰ ਕੌਰ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਸਹੁਰੇ ਪਿੰਡ ਕੋਠੇ ਰਾਜਾ ਜੰਗ ਵਿਖੇ ਜਾ ਰਿਹਾ ਸੀ।
ਜਦ ਉਹ ਸਾਈਆਂ ਵਾਲਾ ਟੀ-ਪੁਆਇੰਟ ’ਤੇ ਪੁੱਜਾ ਤਾਂ ਦੋਸ਼ੀ ਅਨਮੋਲ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਭੰਗਜੜੀ ਥਾਣਾ ਲੱਖੇ ਵਾਲੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਆਪਣੀ ਮਹਿੰਦਰਾ ਬਲੈਰੋ ਗੱਡੀ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਲਿਆ ਕੇ ਉਨ੍ਹਾਂ ਦੇ ਮੋਟਰਸਾਈਕਲ ਵਿਚ ਮਾਰੀ। ਇਸ ਹਾਦਸੇ ਵਿਚ ਉਸ ਦੇ ਭਰਾ ਕੁਲਦੀਪ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ ਤੇ ਭਰਜਾਈ ਜਸਵਿੰਦਰ ਕੌਰ ਦੇ ਸੱਟਾਂ ਲੱਗੀਆਂ ਅਤੇ ਮੋਟਰਸਾਈਕਲ ਨੁਕਸਾਨਿਆ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਹੌਲਦਾਰ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਬਲੈਰੋ ਗੱਡੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੰਜਾਬ ਪੁਲਸ ਦੇ ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ, ਹੋ ਗਈ ਸਖ਼ਤ ਕਾਰਵਾਈ
NEXT STORY