ਬਠਿੰਡਾ (ਸੁਖਵਿੰਦਰ) : ਬੀਤੀ ਰਾਤ ਲਾਲ ਸਿੰਘ ਬਸਤੀ ਪੀਰ ਖਾਨਾ ਨੇੜੇ 2 ਮੋਟਰਸਾਈਕਲਾਂ ਦੀ ਆਪਸ 'ਚ ਟੱਕਰ ਹੋ ਗਈ। ਇਸ ਦੌਰਾਨ ਦੋਵੇਂ ਮੋਟਰਸਾਈਕਲਾਂ ’ਤੇ ਸਵਾਰ 4 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਵਿੱਕੀ ਕੁਮਾਰ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਅਤੇ ਗੰਭੀਰ ਹਾਲਤ 'ਚ ਜ਼ਖਮੀ ਹੋਏ 4 ਮੋਟਰਸਾਈਕਲ ਸਵਾਰਾਂ ਨੂੰ ਹਸਪਤਾਲ ਪਹੁੰਚਾਇਆ ਗਿਆ।
ਜ਼ਖ਼ਮੀਆਂ ਦੀ ਪਛਾਣ ਮੰਡੀਰੀ (25) ਪੁੱਤਰ ਬੀਰਬਲ ਸਿੰਘ, ਬੀਰਬਲ (24) ਵਾਸੀ ਜੈ ਸਿੰਘ ਵਾਲਾ, ਹੈਪੀ ਸਿੰਘ (21) ਪੁੱਤਰ ਸੁਖਵਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ (25) ਪੁੱਤਰ ਪ੍ਰਗਟ ਸਿੰਘ ਵਾਸੀ ਲਾਲ ਸਿੰਘ ਬਸਤੀ ਵਜੋਂ ਹੋਈ।
ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਬਾਰੇ ਪਾਸ ਕੀਤੇ ਗਏ ਕਈ ਅਹਿਮ ਮਤੇ
NEXT STORY