ਅਬੋਹਰ (ਸੁਨੀਲ) : ਸਿਟੀ ਪੁਲਸ ਸਟੇਸ਼ਨ ਨੰਬਰ-1 ਨੇ ਟਰੱਕ ਡਰਾਈਵਰ ਖ਼ਿਲਾਫ਼ ਲਾਪਰਵਾਹੀ ਨਾਲ ਗੱਡੀ ਚਲਾਉਣ ਅਤੇ ਹਾਦਸਾ ਵਾਪਰਨ ਦਾ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਸਹਾਇਕ ਸਬ-ਇੰਸਪੈਕਟਰ ਭੁਪਿੰਦਰ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ। ਪੁਲਸ ਨੂੰ ਦਿੱਤੇ ਆਪਣੇ ਬਿਆਨ ’ਚ ਢਾਣੀ ਮਸੀਤ ਦੀ ਰਹਿਣ ਵਾਲੀ ਸਰਲਾ ਪਤਨੀ ਜਬਰ ਸਿੰਘ ਨੇ ਕਿਹਾ ਕਿ 30 ਮਾਰਚ ਨੂੰ ਸ਼ਾਮ 6:30 ਵਜੇ ਉਹ ਆਪਣੇ ਪਤੀ ਅਤੇ ਪੁੱਤਰ ਨਾਲ ਲਿੰਕ ਰੋਡ ਢਾਣੀ ਲਟਕਣ ਵੱਲ ਪਾਣੀ ਭਰਨ ਲਈ ਸਾਈਕਲ ਵਾਲੀ ਰੇਹੜੀ ’ਤੇ ਪਾਣੀ ਦੀਆਂ ਕੈਨੀਆਂ ਲੈ ਕੇ ਜਾ ਰਹੀ ਸੀ।
ਇਕ ਟਰੱਕ ਤੇਜ਼ ਰਫ਼ਤਾਰ ਨਾਲ ਆਇਆ ਅਤੇ ਉਨ੍ਹਾਂ ਦੀ ਸਾਈਕਲ ਵਾਲੀ ਰੇਹੜੀ ਨੂੰ ਟੱਕਰ ਮਾਰ ਦਿੱਤੀ ਅਤੇ ਰੇਹੜੀ ਪਲਟ ਗਈ। ਟਰੱਕ ਦਾ ਪਿਛਲਾ ਟਾਇਰ ਉਸ ਦੇ ਪੁੱਤਰ ਵਿਕਾਸ ਦੀ ਲੱਤ ਉੱਪਰੋਂ ਲੰਘ ਗਿਆ, ਜਿਸ ਨਾਲ ਉਸ ਦੀ ਲੱਤ ਟੁੱਟ ਗਈ। ਸਰਲਾ ਦੇ ਬਿਆਨ ’ਤੇ ਪੁਲਸ ਨੇ ਟਰੱਕ ਡਰਾਈਵਰ ਨਿਸ਼ਾਨ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਗਲੀ ਨੰਬਰ-1, ਨਾਨਕ ਨਗਰੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਜਬਰ-ਜ਼ਿਨਾਹ ਦੇ ਮਾਮਲੇ ’ਚ ਭਗੌੜੇ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ
NEXT STORY