ਬਠਿੰਡਾ (ਸੁਖਵਿੰਦਰ) : ਸੰਤਪੁਰਾ ਰੋਡ 'ਤੇ ਬੀਤੀ ਰਾਤ ਸਥਿਤ ਪਰਸ ਰਾਮ ਨਗਰ ਓਵਰਬ੍ਰਿਜ ਤੋਂ ਡਿੱਗਣ ਕਾਰਨ 2 ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੀਤੀ ਰਾਤ 2 ਨੌਜਵਾਨ ਮੋਟਰਸਾਈਕਲ ਰਾਹੀ ਆਪਣੇ ਘਰ ਨੂੰ ਜਾ ਰਹੇ ਸਨ। ਓਵਰਬ੍ਰਿਜ 'ਤੇ ਅਚਾਨਕ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਉਹ ਹੇਠਾਂ ਡਿੱਗ ਗਏ। ਇਹ ਹਾਦਸਾ ਇੰਨਾ ਭਿਆਨਕ ਸੀ ਦੋਹਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਸੂਚਨਾ ਮਿਲਣ 'ਤੇ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਦੇ ਵਰਕਰ ਵਿੱਕੀ ਕੁਮਾਰ, ਸੰਦੀਪ ਸਿੰਘ ਮੌਕੇ 'ਤੇ ਪਹੁੰਚੇ ਤਾਂ ਦੋਹਾਂ ਨੌਜਵਾਨਾਂ ਦੀ ਮੌਤ ਹੋ ਚੁੱਕੀ ਸੀ। ਥਾਣਾ ਕੋਤਵਾਲੀ ਪੁਲਸ ਦੀ ਕਾਰਵਾਈ ਤੋਂ ਬਾਅਦ ਸੰਸਥਾਂ ਵਲੋਂ ਮ੍ਰਿਤਕਾਂ ਦੀਆ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਮ੍ਰਿਤਕਾਂ ਦੀ ਸ਼ਨਾਖ਼ਤ ਤੀਰਾਂਸ਼ੂ (22) ਪੁੱਤਰ ਬਲਦੇਵ ਸਿੰਘ ਵਾਸੀ ਪਰਸ ਰਾਮ ਨਗਰ ਅਤੇ ਸ਼ਿਵਾ (22) ਵਾਸੀ ਯੋਗੀ ਨਗਰ ਵਜੋਂ ਹੋਈ ਹੈ।
ਜਲੰਧਰ ਪੁਲਸ ਨੇ ਵੱਡੇ ਪੱਧਰ 'ਤੇ ਨਸ਼ੀਲੇ ਪਦਾਰਥ ਕੀਤੇ ਨਸ਼ਟ
NEXT STORY