ਅਬੋਹਰ (ਸੁਨੀਲ) : ਨੇੜਲੇ ਪਿੰਡ ਬਕੈਣਵਾਲਾ ਨੇੜੇ ਸੜਕ ਕਿਨਾਰੇ ਖੜ੍ਹੇ ਇਕ ਛੋਟੇ ਹਾਥੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਇਲਾਜ ਅਧੀਨ ਰਵਿੰਦਰ ਪਾਲ ਦੇ ਪਿਤਾ ਲੇਖਰਾਜ ਵਾਸੀ ਪੱਤਰੇਵਾਲਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਦਿਹਾੜੀਦਾਰ ਮਜ਼ਦੂਰ ਵਜੋਂ ਕੰਮ ਕਰਦਾ ਹੈ। ਹਰ ਰੋਜ਼ ਵਾਂਗ ਬੀਤੀ ਸ਼ਾਮ ਉਹ ਮਜ਼ਦੂਰੀ ਕਰਨ ਤੋਂ ਬਾਅਦ ਆਪਣੇ ਮੋਟਰਸਾਈਕਲ ’ਤੇ ਘਰ ਵਾਪਸ ਆ ਰਿਹਾ ਸੀ।
ਜਦੋਂ ਉਹ ਬਕੈਣਵਾਲਾ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਕਿਸੇ ਵਾਹਨ ਦੀ ਰੌਸ਼ਨੀ ਕਾਰਨ ਉਹ ਸੜਕ ਕਿਨਾਰੇ ਖੜ੍ਹੇ ਛੋਟੇ ਹਾਥੀ ਨੂੰ ਨਾ ਦੇਖ ਸਕਿਆ ਅਤੇ ਆਪਣੇ ਮੋਟਰਸਾਈਕਲ ਸਮੇਤ ਉਸ ਨਾਲ ਟਕਰਾਅ ਗਿਆ ਅਤੇ ਜ਼ਖਮੀ ਹੋ ਗਿਆ। ਜਦੋਂ ਆਲੇ-ਦੁਆਲੇ ਦੇ ਲੋਕਾਂ ਨੇ ਉਸਦੀ ਦੇਖਭਾਲ ਕੀਤੀ ਤਾਂ ਉਨ੍ਹਾਂ ਪਰਿਵਾਰ ਨੂੰ ਸੂਚਿਤ ਕੀਤਾ, ਜਿਨ੍ਹਾਂ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ।
ਸ਼ਰਾਬ ਕਾਂਡ ਮਾਮਲੇ 'ਚ ਪੰਜਾਬ ਸਰਕਾਰ ਨੇ ਫੜੀ ਪੀੜਤ ਪਰਿਵਾਰਾਂ ਦੀ ਬਾਂਹ, ਵੰਡੇ 10-10 ਲੱਖ ਦੇ ਚੈੱਕ
NEXT STORY