ਜਲਾਲਾਬਾਦ (ਬੰਟੀ ਦਹੂਜਾ) : ਥਾਣਾ ਸਦਰ ਪੁਲਸ ਨੇ ਕਾਰ ਦੀ ਫੇਟ ਮਾਰਨ ਵਾਲੇ ਅਣਪਛਾਤੇ ਡਰਾਈਵਰ 'ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਤਨਾਮ ਸਿੰਘ ਪੁੱਤਰ ਅਮੀਰ ਸਿੰਘ ਵਾਸੀ ਪੱਕਾ ਚਿਸ਼ਤੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 20-9-25 ਨੂੰ ਸਵੇਰੇ 7.30 ਵਜੇ ਉਸਦੇ ਪਿਤਾ ਅਮੀਰ ਸਿੰਘ ਪੁੱਤਰ ਸਰਦਾਰਾ ਸਿੰਘ (ਉਮਰ ਕਰੀਬ 71 ਸਾਲ) ਜਦੋਂ ਲਮੋਚੜ ਕਲਾਂ ਦੇ ਨਜ਼ਦੀਕ ਪੁੱਜੇ ਤਾਂ ਇੱਕ ਤੇਜ਼ ਰਫ਼ਤਾਰ ਅਣਪਛਾਤਾ ਕਾਰ ਡਰਾਈਵਰ ਫੇਟ ਮਾਰ ਕੇ ਮੌਕੇ ਤੋਂ ਕਾਰ ਭਜਾ ਕੇ ਲੈ ਗਿਆ।
ਉਸ ਦੇ ਪਿਤਾ ਦੇ ਸੱਟਾਂ ਲੱਗਣ 'ਤੇ ਸਿਵਲ ਹਸਪਤਾਲ ਜਲਾਲਾਬਾਦ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸਦੇ ਪਿਤਾ ਅਮੀਰ ਸਿੰਘ ਨੂੰ ਡਾਕਟਰ ਸਾਹਿਬ ਵੱਲੋਂ ਮ੍ਰਿਤਕ ਕਰਾਰ ਦਿੱਤਾ ਗਿਆ। ਪੁਲਸ ਨੇ ਅਣਪਛਾਤੇ ਕਾਰ ਡਰਾਈਵਰ 'ਤੇ ਪਰਚਾ ਦਰਜ ਕੀਤਾ ਹੈ।
ਹੜ੍ਹਾਂ ਮਗਰੋਂ ਪਠਾਨਕੋਟ 'ਚ ਤਬਾਹੀ ਦਾ ਮੰਜਰ, ਰੇਤਾਂ ਖੋਦ ਕੇ ਘਰਾਂ ਨੂੰ ਲੱਭ ਰਹੇ ਪੀੜਤਾਂ ਦੀ ਸੁਣੋ ਹੱਡਬੀਤੀ
NEXT STORY