ਬਠਿੰਡਾ (ਸੁਖਵਿੰਦਰ) : ਪਿੰਡ ਭੋਖੜਾ ਨੇੜੇ ਇੱਕ ਮੋਟਰਸਾਈਕਲ-ਰੇਹੜੀ ਸੰਤੁਲਨ ਵਿਗੜਨ ਕਾਰਨ ਡਿਵਾਈਡਰ ਨਾਲ ਟਕਰਾ ਗਈ, ਜਿਸ ਕਾਰਨ ਰੇਹੜੀ 'ਤੇ ਸਵਾਰ ਦੋ ਲੋਕ ਗੰਭੀਰ ਜ਼ਖਮੀ ਹੋ ਗਏ। ਹਾਦਸੇ ਵਿਚ ਮੋਟਰਸਾਈਕਲ-ਰੇਹੜੀ ਵੀ ਨੁਕਸਾਨੀ ਗਈ। ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਦੇ ਸੰਦੀਪ ਗਿੱਲ ਮੌਕੇ 'ਤੇ ਪਹੁੰਚੇ ਅਤੇ ਦੋਵਾਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ।
ਸੰਦੀਪ ਗਿੱਲ ਨੇ ਜ਼ਖਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ। ਜ਼ਖਮੀਆਂ ਦੀ ਪਛਾਣ ਬਿੱਕਰ ਸਿੰਘ ਪੁੱਤਰ ਜੀਰਾ ਸਿੰਘ ਵਾਸੀ ਜਲਾਲ ਅਤੇ ਗੁਰਦੇਵ ਸਿੰਘ ਵਾਸੀ ਢਿਲੋਂ ਵਜੋਂ ਹੋਈ ਹੈ।
ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ ਜਾਮ! ਪ੍ਰਵਾਸੀਆਂ ਨੇ ਰੋਕੀ ਆਵਾਜਾਈ
NEXT STORY