ਮੋਹਾਲੀ (ਸੰਦੀਪ) : ਇੱਥੇ ਸੈਕਟਰ-76 ਤੋਂ ਚੱਪੜਚਿੜੀ ਰੋਡ 'ਤੇ ਸੋਮਵਾਰ ਸਵੇਰੇ ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕੀ ਮੌਕੇ 'ਤੇ ਹੀ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਾਹਿਬ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਚੌਂਕੀ ਇੰਡਸਟਰੀਅਲ ਏਰੀਆ ਫੇਜ਼-8ਬੀ ਦੀ ਹੱਦ ਅੰਦਰ ਵਾਪਰਿਆ, ਜਿੱਥੇ ਇੱਕ ਫਾਰਚੂਨਰ ਅਤੇ ਇੱਕ ਆਈ-20 ਕਾਰ ਦੀ ਜ਼ਬਰਦਸਤ ਟੱਕਰ ਹੋ ਗਈ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ। ਡਾਕਟਰਾਂ ਨੇ ਆਈ-20 ਵਿੱਚ ਬੈਠੇ ਸਾਹਿਬ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਘਟਨਾ ਦੇ ਸਬੰਧ ਵਿੱਚ ਅਗਲੇਰੀ ਕਾਰਵਾਈ ਕਰ ਰਹੀ ਹੈ ਅਤੇ ਹਾਦਸੇ ਦੇ ਸਹੀ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਪੰਜਾਬ ਦੇ ਬਿਜਲੀ ਉਪਭੋਗਤਾਵਾਂ ਲਈ ਵੱਡੀ ਖੁਸ਼ਖ਼ਬਰੀ, ਨਵੇਂ ਸਾਲ ਤੋਂ ਸ਼ੁਰੂ ਹੋ ਰਿਹਾ ਇਹ ਸਿਸਟਮ
NEXT STORY