ਮੋਹਾਲੀ (ਜੱਸੀ) : ਇੱਥੇ ਥਾਣਾ ਫ਼ੇਜ਼-8 ਅਧੀਨ ਪੈਂਦੇ ਸੈਕਟਰ-69 ਦੂਨ ਸਕੂਲ ਨਜ਼ਦੀਕ ਕਾਰ ਦੀ ਲਪੇਟ ’ਚ ਆਉਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਡਾ. ਗਗਨਦੀਪ ਸਿੰਘ ਵਾਸੀ ਸੈਕਟਰ-71 ਮੋਹਾਲੀ ਵਜੋਂ ਹੋਈ ਹੈ। ਸਿਮਰਨਦੀਪ ਸਿੰਘ ਨੇ ਪੁਲਸ ਸ਼ਿਕਾਇਤ ’ਚ ਦੱਸਿਆ ਕਿ ਰਾਤ ਕਰੀਬ 8 ਵਜੇ ਉਸ ਦਾ ਭਰਾ ਡਾ. ਗਗਨਦੀਪ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਘਰੋਂ ਸੈਕਟਰ-79 ਵੱਲ ਜਾ ਰਿਹਾ ਸੀ ਤੇ ਉਹ ਵੀ ਵੱਖਰੇ ਮੋਟਰਸਾਈਕਲ ’ਤੇ ਭਰਾ ਦੇ ਪਿੱਛੇ-ਪਿੱਛੇ ਜਾ ਰਿਹਾ ਸੀ।
ਉਹ ਜਦੋਂ ਸੈਕਟਰ-69 ਦੂਨ ਸਕੂਲ ਦੇ ਨਜ਼ਦੀਕ ਪਹੁੰਚੇ ਤਾਂ ਪਿੱਛੋਂ ਤੇਜ਼ ਰਫ਼ਤਾਰ ਆਲਟੋ ਚਾਲਕ ਨੇ ਉਸ ਦੇ ਭਰਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਕਾਰ ਚਾਲਕ ਫ਼ਰਾਰ ਹੋ ਗਿਆ। ਹਾਦਸੇ ’ਚ ਉਸ ਦਾ ਭਰਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਤੇ ਇਲਾਜ ਦੌਰਾਨ ਉਸ ਦੇ ਭਰਾ ਦੀ ਮੌਤ ਹੋ ਗਈ। ਇਸ ਮਾਮਲੇ ’ਚ ਥਾਣਾ ਫ਼ੇਜ਼-8 ਪੁਲਸ ਨੇ ਆਲਟੋ ਕਾਰ ਚਾਲਕ ਖ਼ਿਲਾਫ਼ ਪਰਚਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ ਤੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ।
ਪੰਜਾਬ 'ਚ ਮੀਡੀਆ 'ਤੇ ਇਕ ਅਣ-ਐਲਾਨੀ ਐਮਰਜੈਂਸੀ ਲਾਈ ਜਾ ਰਹੀ : ਕੇਵਲ ਸਿੰਘ ਢਿੱਲੋਂ
NEXT STORY