ਅਬੋਹਰ (ਸੁਨੀਲ) : ਇੱਥੇ ਪਿੰਡ ਪੱਟੀ ਬਿੱਲਾ ’ਚ ਅੱਜ ਸਵੇਰੇ ਇਕ ਤੇਜ਼ ਰਫ਼ਤਾਰ ਨਿੱਜੀ ਸਕੂਲ ਵੈਨ ਨੇ ਮੋਟਰਸਾਈਕਲ ਸਵਾਰ ਬਜ਼ੁਰਗ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਦੇਵ ਸਿੰਘ (68) ਪੁੱਤਰ ਇੰਦਰ ਸਿੰਘ ਵਾਸੀ ਪੱਟੀ ਬਿੱਲਾ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਵੈਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।
ਜਾਣਕਾਰੀ ਅਨੁਸਾਰ ਬਲਦੇਵ ਸਿੰਘ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਮੋਟਰਸਾਈਕਲ ’ਤੇ ਨਹਿਰ ’ਤੇ ਪੰਛੀਆਂ ਨੂੰ ਦਾਣਾ ਪਾਉਣ ਜਾ ਰਿਹਾ ਸੀ। ਇਸੇ ਦੌਰਾਨ ਪਿੰਡ ਖੂਈਆਂ ਸਰਵਰ ਦੇ ਇਕ ਨਿੱਜੀ ਸਕੂਲ ਦੀ ਵੈਨ ਨੇ ਉਸ ਨੂੰ ਆਪਣੀ ਲਪੇਟ ’ਚ ਲੈ ਲਿਆ। ਹਾਦਸੇ ਮਗਰੋਂ ਪਰਿਵਾਰ ਨੇ ਜ਼ਖਮੀ ਬਲਦੇਵ ਸਿੰਘ ਨੂੰ ਤੁਰੰਤ ਸ੍ਰੀ ਗੰਗਾਨਗਰ (ਰਾਜਸਥਾਨ) ਦੇ ਹਸਪਤਾਲ ਪਹੁੰਚਾਇਆ ਗਿਆ ਪਰ ਉੱਥੇ ਪਹੁੰਚਣ ’ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਲਾਸ਼ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ’ਚ ਰੱਖਿਆ ਗਿਆ ਹੈ। ਖੂਈਆਂ ਸਰਵਰ ਥਾਣਾ ਪੁਲਸ ਪਰਿਵਾਰ ਦੇ ਬਿਆਨ ਦਰਜ ਕਰ ਕੇ ਅਗਲੇਰੀ ਕਾਰਵਾਈ ਕਰ ਰਹੀ ਹੈ।
ਚੋਰੀ ਦੇ 5 ਮੋਬਾਈਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ
NEXT STORY