ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਸ਼ਹਿਰ ਦੀ ਗੁੱਦੜ ਢੰਡੀ ਰੋਡ 'ਤੇ ਅੱਜ ਦੁਪਹਿਰ ਨੂੰ ਇਕ ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਲੋਕਾਂ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ। ਇਸ ਦੌਰਾਨ ਛੋਟੇ ਬੱਚੇ ਦੀ ਮੌਤ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਖੇਤਾਂ 'ਚ ਜਾ ਡਿੱਗਿਆ ਅਤੇ ਚਕਨਾਚੂਰ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਨੂੰ ਸ਼ਹਿਰ ਦੀ ਗੁੱਦੜ ਢੰਡੀ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਰਿਵਾਰ ਦੇ ਮੈਂਬਰ, ਜਿਸ ਵਿੱਚ ਦੋ ਛੋਟੇ ਬੱਚੇ ਸਨ, ਕਿਤੇ ਜਾ ਰਹੇ ਸਨ। ਜਦ ਉਹ ਗੁੱਦੜ ਢੰਡੀ ਰੋਡ 'ਤੇ ਪਹੁੰਚੇ ਤਾਂ ਇੱਕ ਕਾਰ ਸਵਾਰ ਅਨਪਛਾਤੇ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਖੇਤਾਂ 'ਚ ਜਾ ਡਿੱਗਾ, ਜਿਸ ਦੌਰਾਨ ਇਕ ਛੋਟੇ ਬੱਚੇ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਰਾਹਗੀਰਾ ਨੇ ਬੱਚੇ ਨੂੰ ਚੁੱਕ ਕੇ ਤੁਰੰਤ ਗੁਰੂਹਰਸਹਾਏ ਸ਼ਹਿਰ ਦੇ ਕਿਸੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਾਇਆ ਤਾਂ ਡਾਕਟਰਾਂ ਨੇ ਕਿਹਾ ਕਿ ਇਸ ਬੱਚੇ ਦੀ ਮੌਤ ਹੋ ਚੁੱਕੀ ਹੈ। ਬੱਚੇ ਦੀ ਉਮਰ 3 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਇਸ ਘਟਨਾ ਕਾਰਨ ਪਰਿਵਾਰ 'ਚ ਸੋਗ ਦਾ ਮਾਹੌਲ ਹੈ ਅਤੇ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਅੰਮ੍ਰਿਤਪਾਲ ਦੀ ਪੈਰੋਲ 'ਤੇ ਹਾਈਕੋਰਟ 'ਚ ਸੁਣਵਾਈ, ਪੰਜਾਬ ਸਰਕਾਰ ਨੂੰ 10 ਦਿਨਾਂ ਅੰਦਰ ਜਵਾਬ ਦੇਣ ਦੇ ਹੁਕਮ
NEXT STORY