ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਵਿਧਾਨ ਸਭਾ ਦੀਨਾਨਗਰ ਅਧੀਨ ਆਉਂਦੇ ਪਿੰਡ ਨੀਵਾਂ ਧਕਾਲਾ ਵਿਖੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਤੀ-ਪਤਨੀ ਕਸਬਾ ਬਹਿਰਾਮਪੁਰ ਨੂੰ ਆ ਰਹੇ ਸਨ। ਅਚਾਨਕ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਬਲੈਰੋ ਗੱਡੀ ਦੇ ਟੱਕਰ ਮਾਰ ਕਾਰਨ ਦੋਵੇਂ ਸੜਕ 'ਤੇ ਡਿੱਗ ਗਏ, ਜਿਸ ਦੌਰਾਨ ਪਤਨੀ ਦੀ ਇਲਾਜ ਦੌਰਾਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਬਹਿਰਾਮਪੁਰ ਸਾਹਿਲ ਪਠਾਣੀਆ ਨੇ ਦੱਸਿਆ ਕਿ ਜਗਤਾਰ ਸਿੰਘ ਪੁੱਤਰ ਸਰਦਾਰ ਸਿੰਘ ਵਾਸੀ ਬਾਉਪੁਰ ਜੱਟਾ, ਆਪਣੀ ਪਤਨੀ ਕੁਲਵਿੰਦਰ ਕੌਰ ਨਾਲ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਪਿੰਡ ਤੋਂ ਕਸਬਾ ਬਹਿਰਾਮਪੁਰ ਸਾਈਡ ਨੂੰ ਜਾ ਰਹੇ ਸੀ।
ਜਦ ਉਹ ਪਿੰਡ ਨੀਵਾਂ ਧਕਾਲਾ ਨੇੜੇ ਪੁੱਜੇ ਤਾਂ ਪਿੱਛੇ ਤੋਂ ਇੱਕ ਬੋਲੈਰੋ ਗੱਡੀ ਤੇਜ਼ ਰਫ਼ਤਾਰ ਨਾਲ ਆਈ, ਜਿਸਨੂੰ ਨਾਮਲੂਮ ਵਿਅਕਤੀ ਚਲਾ ਰਿਹਾ ਸੀ। ਉਸ ਨੇ ਆਪਣੀ ਗੱਡੀ ਬਿਨਾਂ ਹਾਰਨ ਦਿੱਤੇ ਲਾਪਰਵਾਹੀ ਨਾਲ ਮੋਟਰਸਾਇਕਲ ਵਿੱਚ ਮਾਰ ਦਿੱਤੀ। ਇਸ ਨਾਲ ਪਤੀ-ਪਤਨੀ ਸੜਕ 'ਤੇ ਡਿੱਗਣ ਕਰਕੇ ਉਸਦੀ ਪਤਨੀ ਦੇ ਕਾਫੀ ਸੱਟਾਂ ਲੱਗ ਗਈਆਂ, ਜਿਸ ਨੂੰ ਇਕ ਨਿੱਜੀ ਹਸਪਤਾਲ ਗੁਰਦਾਸਪੁਰ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਦੌਰਾਨੇ ਇਲਾਜ ਉਸਦੀ ਮੌਤ ਹੋ ਗਈ ਹੈ। ਪੁਲਸ ਵੱਲੋਂ ਮੁੱਦਈ ਦੇ ਬਿਆਨਾਂ ਦੇ ਆਧਾਰ 'ਤੇ ਇੱਕ ਨਾ-ਮਲੂਮ ਬੋਲੈਰੋ ਗੱਡੀ ਦੇ ਚਾਲਕ ਖ਼ਿਲਾਫ਼ ਵੱਖ-ਵੱਖ ਧਾਰਾ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਕੈਨੇਡਾ 'ਚ 'ਪੱਕੇ' ਮੁੰਡੇ ਨੇ ਪੰਜਾਬਣ ਨਾਲ ਕਰਵਾਇਆ ਵਿਆਹ, ਜਦੋਂ ਕੁੜੀ ਨੂੰ ਵੀ ਮਿਲੀ PR ਤਾਂ...
NEXT STORY