ਫਾਜ਼ਿਲਕਾ (ਨਾਗਪਾਲ, ਲੀਲਾਧਰ) : ਥਾਣਾ ਸਦਰ ਫਾਜ਼ਿਲਕਾ ਪੁਲਸ ਨੇ ਇਕ ਵਿਅਕਤੀ ਦੀ ਸ਼ਿਕਾਇਤ ’ਤੇ ਉਨ੍ਹਾਂ ਦੇ ਮੋਟਰਸਾਈਕਲ ’ਚ ਟਰੈਕਟਰ ਮਾਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਰਮਨਦੀਪ ਸਿੰਘ ਵਾਸੀ ਪਿੰਡ ਠੱਗਣੀ ਨੇ ਦੱਸਿਆ ਕਿ ਉਹ ਅਤੇ ਉਸ ਦੇ ਮਾਮੇ ਦਾ ਮੁੰਡਾ ਗੁਰਵਿੰਦਰ ਸਿੰਘ ਮੋਟਰਸਾਈਕਲ ’ਤੇ ਫਾਜ਼ਿਲਕਾ ਨੂੰ ਆ ਰਹੇ ਸੀ ਤਾਂ ਰਸਤੇ ’ਚ ਇਕ ਟਰੈਕਟਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਫੇਟ ਮਾਰ ਦਿੱਤੀ।
ਇਸ ਹਾਦਸੇ ਦੌਰਾਨ ਉਸ ਦੇ ਮਾਮੇ ਦੇ ਮੁੰਡੇ ਦੀ ਮੌਤ ਹੋ ਗਈ। ਪੁਲਸ ਨੇ ਬਿਆਨ ਦੇ ਆਧਾਰ ’ਤੇ ਸੁਰਿੰਦਰ ਕੁਮਾਰ ਵਾਸੀ ਪਿੰਡ ਕਰਨੀ ਖੇੜਾ ਖਿਲਾਫ ਮਾਮਲਾ ਦਰਜ ਕਰ ਲਿਆ। ਇਸ ਤਰ੍ਹਾਂ ਹੀ ਥਾਣਾ ਸਿਟੀ ਫਾਜ਼ਿਲਕਾ ’ਚ ਦਰਜ ਇਕ ਮੁਕੱਦਮੇ ਅਨੁਸਾਰ ਰਾਜ ਕੁਮਾਰ ਵਾਸੀ ਉਡਾਂਵਾਲੀ ਬਸਤੀ ਜਦੋਂ ਸੜਕ ਕਰਾਸ ਕਰਨ ਲੱਗਾ ਤਾਂ ਲਖਵਿੰਦਰ ਸਿੰਘ ਵਾਸੀ ਪਿੰਡ ਪੱਕਾ ਚਿਸਤੀ ਨੇ ਉਸ ’ਚ ਟਰੈਕਟਰ ਮਾਰਿਆ, ਜਿਸ ਕਾਰਨ ਉਸ ਦੇ ਸੱਟਾਂ ਲੱਗੀਆਂ।
ਹਾਦਸੇ ’ਚ ਜ਼ਖਮੀ ਹੋਏ ਅਣਪਛਾਤੇ ਨੌਜਵਾਨ ਦੀ ਮੌਤ
NEXT STORY