ਜਲਾਲਾਬਾਦ (ਆਦਰਸ਼, ਜਤਿੰਦਰ) : ਜਲਾਲਾਬਾਦ ਦੇ ਬਾਹਮਣੀ ਵਾਲਾ ਪਿੰਡ ਦੇ ਕੋਲ ਮੋਟਰਸਾਈਕਲ ਅਤੇ ਟਰੈਕਟਰ-ਟਰਾਲੀ ਦਰਮਿਆਨ ਹੋਈ ਭਿਆਨਕ ਟੱਕਰ ’ਚ ਪੈਟਰੋਲ ਪੰਪ ਦੇ ਕਰਮਚਾਰੀ ਦੀ ਦਰਦਨਾਕ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਬਿਹਾਰ ਦਾ ਰਹਿਣ ਵਾਲਾ ਸੀ ਅਤੇ ਪਿੰਡ ਬਾਹਮਣੀ ਵਾਲਾ ’ਤੇ ਬ੍ਰਿਲੀਐਂਟ ਕਾਲਜ ਦੇ ਨਾਲ ਬਣੇ ਪੈਟਰੋਲ ਪੰਪ ’ਤੇ ਨੌਕਰੀ ਕਰਦਾ ਸੀ।
ਉਹ ਬੁੱਧਵਾਰ ਦੀ ਦੇਰ ਸ਼ਾਮ ਨੂੰ ਪੈਟਰੋਲ ਪੰਪ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਾਹਮਣੀ ਵਾਲਾ ਪਿੰਡ ਨੂੰ ਜਾ ਰਿਹਾ ਸੀ ਤਾਂ ਰਸਤੇ ’ਚ ਉਸ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਨੌਜਵਾਨ ਦੇ ਸਿਰ ’ਚ ਡੂੰਘੀ ਸੱਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਮਿਲਣ ’ਤੇ ਥਾਣਾ ਵੈਰੋ ਕਾ ਪੁਲਸ ਨੇ ਮੌਕੇ ’ਤੇ ਪੁੱਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
CBSE 10ਵੀਂ ਦੇ ਨਤੀਜੇ 'ਚ ਜਲੰਧਰ ਦੇ ਇਨ੍ਹਾਂ ਵਿਦਿਆਰਥੀਆਂ ਨੇ ਮਾਰੀ ਬਾਜ਼ੀ, ਇਸ਼ਲੀਨ ਕੌਰ ਬਣੀ ਨੈਸ਼ਨਲ ਟੌਪਰ
NEXT STORY