ਅਬੋਹਰ (ਸੁਨੀਲ) : ਅਬੋਹਰ-ਹਨੂਮਾਨਗੜ੍ਹ ਸੜਕ ’ਤੇ ਬੀਤੀ ਰਾਤ ਇੱਕ ਮੋਟਰਸਾਈਕਲ ਅਤੇ ਇੱਕ ਆਟੋ ਦੀ ਟੱਕਰ ਹੋ ਗਈ। ਇਸ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਆਟੋ ਚਾਲਕ ਸਮੇਤ ਦੋ ਹੋਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਬਾਅਦ 'ਚ ਮੁੱਢਲੀ ਸਹਾਇਤਾ ਤੋਂ ਬਾਅਦ ਉਨ੍ਹਾਂ ਨੂੰ ਰੈਫ਼ਰ ਕਰ ਦਿੱਤਾ ਗਿਆ। ਸਿਟੀ ਥਾਣਾ ਨੰਬਰ-1 ਦੀ ਪੁਲਸ ਘਟਨਾ ਦੀ ਜਾਂਚ ਕਰ ਰਹੀ ਹੈ।
ਮ੍ਰਿਤਕ ਦੀ ਲਾਸ਼ ਅੱਜ ਦੁਪਹਿਰ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤੀ ਗਈ। ਜਾਣਕਾਰੀ ਅਨੁਸਾਰ ਪਿੰਡ ਕੁੰਡਲ ਵਾਸੀ ਲਗਭਗ 20 ਸਾਲਾ ਦਲਜੀਤ ਸਿੰਘ ਪੁੱਤਰ ਸਵ. ਗੁਰਮੀਤ ਸਿੰਘ ਬੀਤੀ ਰਾਤ ਆਪਣੇ ਦੋਸਤ ਅਵਨੀਤ ਸਿੰਘ ਪੁੱਤਰ ਟਹਿਲ ਸਿੰਘ ਨਾਲ ਮੋਟਰਸਾਈਕਲ 'ਤੇ ਸ਼ਹਿਰ ਤੋਂ ਹਨੂੰਮਾਨਗੜ੍ਹ ਰੋਡ ਵੱਲ ਜਾ ਰਿਹਾ ਸੀ ਕਿ ਇਸੇ ਦੌਰਾਨ ਇਕ ਆਟੋ ਨਾਲ ਰੇਲਵੇ ਪੁਲ 'ਤੇ ਮੋਟਰਸਾਈਕਲ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨ ਅਤੇ ਆਟੋ ਚਾਲਕ ਕੇਸ਼ਵ ਪੁੱਤਰ ਮੂਲਚੰਦ ਵਾਸੀ ਈਦਗਾਹ ਬਸਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਰਾਹਗੀਰਾਂ ਨੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਦਲਜੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਅਵਨੀਤ ਅਤੇ ਕੇਸ਼ਵ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਰੈਫ਼ਰ ਕਰ ਦਿੱਤਾ ਗਿਆ।
ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert
NEXT STORY