ਮੋਹਾਲੀ (ਵੈੱਬ ਡੈਸਕ, ਕੁਲਦੀਪ) : ਮੋਹਾਲੀ 'ਚ ਇਕ ਦਰਦਨਾਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਦੂਜਾ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਇਹ ਹਾਦਸਾ ਕੁੰਭੜਾ ਲਾਈਟ ਪੁਆਇੰਟ ਨੇੜੇ ਉਸ ਵੇਲੇ ਵਾਪਰਿਆ, ਜਦੋਂ ਇਕ ਤੇਜ਼ ਰਫ਼ਤਾਰ ਥਾਰ ਬੇਕਾਬੂ ਹੋ ਕੇ ਡਿਵਾਈਡਰ ਦੇ ਪਿੱਲਰ ਨਾਲ ਜਾ ਟਕਰਾਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਥਾਰ ਦੇ ਪਰਖੱਚੇ ਉੱਡ ਗਏ। ਚਸ਼ਮਦੀਦਾਂ ਮੁਤਾਬਕ ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਤੁਰੰਤ ਪੁਲਸ ਅਤੇ ਐਂਬੂਲੈਂਸ ਨੂੰ ਸੂਚਨਾ ਦਿੱਤੀ।
ਮੌਕੇ 'ਤੇ ਪੁੱਜੀ ਪੁਲਸ ਨੇ ਥਾਰ 'ਚੋਂ ਦੋਹਾਂ ਨੌਜਵਾਨਾਂ ਨੂੰ ਬਾਹਰ ਕੱਢਿਆ ਪਰ ਇਨ੍ਹਾਂ 'ਚੋਂ ਇਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਘਟਨਾ ਦੀ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਹਾਦਸੇ ਦੇ ਸ਼ਿਕਾਰ ਵਾਹਨ ਨੂੰ ਕਬਜ਼ੇ 'ਚ ਲੈ ਲਿਆ। ਮੁੱਢਲੀ ਜਾਂਚ ਦੌਰਾਨ ਵਾਹਨ ਅੰਦਰ ਕੁੱਝ ਅਜਿਹੀਆਂ ਚੀਜ਼ਾਂ ਮਿਲਣ ਦੀ ਗੱਲ ਪਤਾ ਲੱਗੀ ਹੈ, ਜਿਨ੍ਹਾਂ ਦੇ ਆਧਾਰ 'ਤੇ ਸ਼ੰਕਾ ਜਤਾਈ ਜਾ ਰਹੀ ਹੈ ਕਿ ਦੋਵੇਂ ਨੌਜਵਾਨ ਨਸ਼ੇ ਦੀ ਹਾਲਤ 'ਚ ਹੋ ਸਕਦੇ ਹਨ। ਹਾਲਾਂਕਿ ਪੁਲਸ ਨੇ ਅਜੇ ਤੱਕ ਇਸ ਦੀ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਹੈ। ਪੁਲਸ ਦਾ ਕਹਿਣਾ ਹੈ ਕਿ ਮੈਡੀਕਲ ਜਾਂਚ ਅਤੇ ਹੋਰ ਤੱਥਾਂ ਦੀ ਰਿਪੋਰਟ ਆਉਣ ਤੋਂ ਬਾਅਦ ਦੀ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਹੋ ਸਕੇਗੀ।
ਸ਼ਿਪਿੰਗ ਲਾਈਨ ਦੇ ਦਫਤਰ ’ਚ ਲੱਗੀ ਅੱਗ! ਰਿਕਾਰਡ ਤੇ ਸਾਮਾਨ ਸੜ ਕੇ ਸੁਆਹ, ਲੱਖਾਂ ਰੁਪਏ ਦਾ ਨੁਕਸਾਨ
NEXT STORY