ਫਿਰੋਜ਼ਪੁਰ (ਪਰਮਜੀਤ ਸੋਢੀ) : ਫਿਰੋਜ਼ਪੁਰ ਸ਼ਹਿਰ ਵਿਖੇ ਇਕ ਤੇਜ਼ ਰਫ਼ਤਾਰ ਅਣਪਛਾਤੇ ਮੋਟਰਸਾਈਕਲ ਚਾਲਕ ਵੱਲੋਂ ਸੜਕ ਪਾਰ ਕਰ ਰਹੇ ਇਕ ਬਜ਼ੁਰਗ ਨੂੰ ਪਿੱਛੋਂ ਜ਼ੋਰਦਾਰ ਟੱਕਰ ਮਾਰ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਅਣਪਛਾਤੇ ਮੋਟਰਸਾਈਕਲ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਸਤੀਸ਼ ਕੁਮਾਰ ਪੁੱਤਰ ਗਣੇਸ਼ ਦਾਸ, ਨਿਵਾਸੀ ਫਿਰੋਜ਼ਪੁਰ ਸ਼ਹਿਰ ਨੇ ਦੱਸਿਆ ਕਿ 22 ਜੁਲਾਈ 2026 ਨੂੰ ਸ਼ਾਮ ਕਰੀਬ 6 ਤੋਂ 6.30 ਵਜੇ ਦੇ ਦਰਮਿਆਨ ਉਹ ਆਪਣੇ ਘਰ ਤੋਂ ਰੋਜ਼ਾਨਾ ਦੀ ਤਰ੍ਹਾਂ ਸੈਰ ਕਰਨ ਲਈ ਗਏ ਸਨ। ਜਦੋਂ ਉਹ ਸੈਰ ਕਰਕੇ ਵਾਪਸ ਪਰਤ ਰਹੇ ਸਨ ਅਤੇ ਬੰਧਨ ਬੈਂਕ ਦੇ ਸਾਹਮਣੇ ਸੜਕ ਪਾਰ ਕਰ ਰਹੇ ਸਨ ਤਾਂ ਪਿੱਛੋਂ ਆ ਰਹੇ ਇਕ ਅਣਪਛਾਤੇ ਵਿਅਕਤੀ ਨੇ ਆਪਣੇ ਮੋਟਰਸਾਈਕਲ ਨਾਲ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਇਸ ਹਾਦਸੇ ਵਿਚ ਉਹ ਸੜਕ ’ਤੇ ਡਿੱਗ ਪਿਆ ਅਤੇ ਉਸ ਨੂੰ ਕਈ ਗੰਭੀਰ ਸੱਟਾਂ ਲੱਗੀਆਂ। ਸਤੀਸ਼ ਕੁਮਾਰ ਨੇ ਦੱਸਿਆ ਕਿ ਉਸ ਦਾ ਇਲਾਜ ਅਨਿਲ ਬਾਗੀ ਹਸਪਤਾਲ, ਫਿਰੋਜ਼ਪੁਰ ਵਿਖੇ ਚੱਲ ਰਿਹਾ ਸੀ ਪਰ ਸੱਟਾਂ ਜ਼ਿਆਦਾ ਗੰਭੀਰ ਹੋਣ ਕਾਰਨ ਉਸ ਦੇ ਪਰਿਵਾਰ ਵੱਲੋਂ ਐੱਸ. ਪੀ. ਐੱਸ. ਹਸਪਤਾਲ, ਲੁਧਿਆਣਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ 23 ਜੁਲਾਈ 2026 ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਸਬ-ਇੰਸਪੈਕਟਰ ਸੁਖਦੇਵ ਰਾਜ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਧੀ ਦਾ ਹੱਕ ਮਾਰ ਕੇ ਮਤਰੇਈ ਮਾਂ ਨੇ ਹੜੱਪੇ 50 ਲੱਖ ਰੁਪਏ, ਮਾਮਲਾ ਦਰਜ
NEXT STORY