ਮਾਛੀਵਾੜਾ ਸਾਹਿਬ (ਟੱਕਰ) : ਰੋਪੜ ਰੋਡ ’ਤੇ ਪਿੰਡ ਸ਼ੇਰਪੁਰ ਨੇੜੇ ਅੱਜ ਸਵੇਰੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮਨਜਿੰਦਰ ਸਿੰਘ ਹਨੀ (21) ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਜਿੰਦਰ ਸਿੰਘ ਨੇੜਲੇ ਪਿੰਡ ਹੰਬੋਵਾਲ ਬੇਟ ਵਿਖੇ ਇੱਕ ਪੈਟਰੋਲ ਪੰਪ ’ਤੇ ਕਰਮਚਾਰੀ ਵਜੋਂ ਡਿਊਟੀ ਨਿਭਾਉਂਦਾ ਸੀ ਅਤੇ ਰੋਜ਼ਾਨਾ ਦੀ ਤਰ੍ਹਾਂ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਆਪਣੇ ਪਿੰਡ ਸ਼ੇਰਪੁਰ ਤੋਂ ਨਿਕਲਿਆ। ਉਹ ਘਰ ਤੋਂ ਕੁੱਝ ਹੀ ਦੂਰੀ ’ਤੇ ਗਿਆ ਸੀ ਕਿ ਸ਼ੇਰਪੁਰ ਫਲਾਹੀ ਚੌਂਕ ਨੇੜੇ ਸਾਹਮਣੇ ਤੋਂ ਆ ਰਹੀ ਬਲੈਰੋ ਗੱਡੀ ਨੇ ਉਸਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ।
ਮੌਕੌ ’ਤੇ ਮੌਜੂਦ ਲੋਕਾਂ ਦੇ ਦੱਸਣ ਅਨੁਸਾਰ ਬਲੈਰੋ ਗੱਡੀ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਦੂਰ ਤੱਕ ਘੜੀਸਦੀ ਲੈ ਗਈ, ਜਿਸ ਕਾਰਨ ਮਨਜਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਬਲੈਰੋ ਕਾਰ ਸਵਾਰ ਨੌਜਵਾਨ ਆਪਣੀ ਗੱਡੀ ਛੱਡ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਮਾਛੀਵਾੜਾ ਪੁਲਸ ਵੀ ਮੌਕੇ ’ਤੇ ਪਹੁੰਚ ਗਈ, ਜਿਨ੍ਹਾਂ ਵਲੋਂ ਲਾਸ਼ ਨੂੰ ਕਬਜ਼ੇ ’ਚ ਕਰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਵਲੋਂ ਮ੍ਰਿਤਕ ਦੇ ਭਰਾ ਇੰਦਰ ਪ੍ਰਤਾਪ ਸਿੰਘ ਦੇ ਬਿਆਨਾਂ ਦੇ ਅਧਾਰ ’ਤੇ ਬਲੈਰੋ ਗੱਡੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਮ੍ਰਿਤਕ ਮਨਜਿੰਦਰ ਸਿੰਘ ਹਨੀ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ, ਜੋ ਅਜੇ ਕੁਆਰਾ ਸੀ। ਉਸਦੀ ਮੌਤ ਨਾਲ ਪਿੰਡ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਵਿੱਕੀ ਮਿੱਡੂਖੇੜਾ ਕਤਲ ਮਾਮਲੇ ’ਚ ਖ਼ਾਲਿਸਤਾਨ ਲਿਬਰੇਸ਼ਨ ਨਾਲ ਸਬੰਧਤ ਗੁਗਨੀ ਖ਼ਿਲਾਫ਼ ਦੋਸ਼ ਤੈਅ
NEXT STORY