ਤਲਵੰਡੀ ਭਾਈ (ਪਾਲ) : ਤਲਵੰਡੀ ਭਾਈ ਇਲਾਕੇ ’ਚ ਨੈਸ਼ਨਲ ਹਾਈਵੇਅ-54 ’ਤੇ ਰੇਲਵੇ ਕਰਾਸਿੰਗ ਓਵਰਬ੍ਰਿਜ ਨੇੜੇ ਇਕ ਬੱਸ ਵੱਲੋਂ ਕਾਰ ਨੂੰ ਪਿੱਛਿਓਂ ਟੱਕਰ ਮਾਰਨ ਕਾਰਨ ਕਾਰ ਸਵਾਰ ਔਰਤ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਬੱਸ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਨੇ ਅਣਪਛਾਤੇ ਬੱਸ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ 11 ਅਕਤੂਬਰ ਨੂੰ ਗਰਗ ਹਸਪਤਾਲ, ਮੋਗਾ ਤੋਂ ਮਿਲੀ ਸੂਚਨਾ ਦੇ ਆਧਾਰ ’ਤੇ ਪੁਲਸ ਪਾਰਟੀ ਹਸਪਤਾਲ ਪਹੁੰਚੀ। ਉੱਥੇ ਮ੍ਰਿਤਕਾ ਪਰਮਿੰਦਰ ਕੌਰ ਦੀ ਭਤੀਜੀ ਕੋਮਲਦੀਪ ਕੌਰ ਨੇ ਪੁਲਸ ਨੂੰ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਅਲਟੋ ਕਾਰ ’ਚ ਰਿਸ਼ਤੇਦਾਰੀ ਤੋਂ ਵਾਪਸ ਆ ਰਹੇ ਸਨ।
ਜਦੋਂ ਉਹ ਤਲਵੰਡੀ ਭਾਈ ਨੇੜੇ ਨੈਸ਼ਨਲ ਹਾਈਵੇਅ-54 ’ਤੇ ਰੇਲਵੇ ਓਵਰਬ੍ਰਿਜ ਕੋਲ ਪਹੁੰਚੇ ਤਾਂ ਪਿੱਛੇ ਤੋਂ ਆ ਰਹੀ ਰਾਜ ਬੱਸ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਜ਼ਖਮੀ ਹੋਈ ਪਰਮਿੰਦਰ ਕੌਰ ਨੂੰ ਲੋਕਾਂ ਦੀ ਮੱਦਦ ਨਾਲ ਗਰਗ ਹਸਪਤਾਲ, ਮੋਗਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ’ਚ ਤਲਵੰਡੀ ਭਾਈ ਪੁਲਸ ਦੇ ਏ. ਐੱਸ. ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਬੱਸ ਚਾਲਕ ਦੇ ਅਣਪਛਾਤੇ ਡਰਾਈਵਰ ਖ਼ਿਲਾਫ਼ ਮੁਕੱਦਮਾ 11 ਅਕਤੂਬਰ ਦਰਜ ਕੀਤਾ ਹੈ। ਪੁਲਸ ਵੱਲੋਂ ਅਣਪਛਾਤੇ ਬੱਸ ਚਾਲਕ ਦੀ ਪਛਾਣ ਕਰਨ ਅਤੇ ਮਾਮਲੇ ਦੀ ਜਾਂਚ ਲਈ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ ਹੋਰ ਵਧੀ ਚਿੰਤਾ
NEXT STORY