ਜਲਾਲਾਬਾਦ (ਬਜਾਜ) : ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ’ਤੇ ਪਿੰਡ ਲੱਧੂਵਾਲਾ ਨੇੜੇ ਬੀਤੇ ਦਿਨ ਵਾਪਰੇ ਭਿਆਨਕ ਸੜਕ ਹਾਦਸੇ ਨੂੰ ਲੈ ਕੇ ਇੱਕ ਹੋਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਦਰਦਨਾਕ ਹਾਦਸੇ 'ਚ ਪਹਿਲਾਂ ਹੀ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਸੀ, ਜਦੋਂ ਕਿ ਹੁਣ ਇਲਾਜ ਅਧੀਨ ਦੂਜੇ ਜ਼ਖ਼ਮੀ ਵਿਅਕਤੀ ਨੇ ਵੀ ਦਮ ਤੋੜ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਹਜ਼ਾਰਾ ਰਾਮ ਸਿੰਘ ਵਾਲਾ ਦੇ ਰਹਿਣ ਵਾਲੇ ਲਾਲ ਸਿੰਘ ਅਤੇ ਮੱਘਰ ਸਿੰਘ ਆਪਣੇ ਮੋਟਰਸਾਈਕਲ ’ਤੇ ਜਾ ਰਹੇ ਸਨ। ਇਸ ਦੌਰਾਨ ਪਿੱਛੋਂ ਆ ਰਹੀ ਇੱਕ ਤੇਜ਼ ਰਫ਼ਤਾਰ ਵਰਨਾ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਸੀ।
ਇਸ ਭਿਆਨਕ ਟੱਕਰ ਕਾਰਨ ਮੱਘਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ, ਜਦੋਂ ਕਿ ਲਾਲ ਸਿੰਘ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਸੀ। ਜ਼ਖ਼ਮੀ ਲਾਲ ਸਿੰਘ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਡਾਕਟਰਾਂ ਵੱਲੋਂ ਉਸ ਦੀ ਜਾਨ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਗਈ, ਪਰ ਗੰਭੀਰ ਸੱਟਾਂ ਦੀ ਤਾਬ ਨਾ ਝੱਲਦਿਆਂ ਹੋਇਆਂ ਹੁਣ ਉਸ ਦੀ ਵੀ ਮੌਤ ਹੋ ਗਈ ਹੈ। ਇਸ ਦੁਖਦਾਈ ਘਟਨਾ ਨਾਲ ਦੋਵਾਂ ਪਰਿਵਾਰਾਂ ਅਤੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਬੰਧਿਤ ਥਾਣੇ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਟਾਂਡਾ ਇਲਾਕੇ 'ਚ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ ਦੁਸਹਿਰੇ ਦਾ ਤਿਉਹਾਰ
NEXT STORY