ਮੋਹਾਲੀ (ਜੱਸੀ) : ਥਾਣਾ ਮਟੌਰ ਅਧੀਨ ਫੇਜ਼-7 ’ਚ ਤੇਜ਼ ਰਫ਼ਤਾਰ ਫਾਰਚੂਨਰ ਦੀ ਟੱਕਰ ਨਾਲ ਸੈਰ ਕਰ ਰਹੇ 74 ਸਾਲਾ ਬਜ਼ੁਰਗ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਹਾਦਰ ਲਾਲ ਸ਼ਰਮਾ ਵਾਸੀ ਫੇਜ਼-7 ਵਜੋਂ ਹੋਈ ਹੈ। ਮ੍ਰਿਤਕ ਦੇ ਪੁੱਤਰ ਰਾਜੇਸ਼ ਸ਼ਰਮਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦੇ ਪਿਤਾ ਰੋਜ਼ਾਨਾ ਦੀ ਤਰ੍ਹਾਂ ਰਾਤ ਕਰੀਬ 10 ਵਜੇ ਘਰ ਦੇ ਸਾਹਮਣੇ ਬਣੀਆਂ ਕੋਠੀਆਂ ਦੇ ਪਿਛਲੇ ਪਾਸੇ ਸੈਰ ਕਰਨ ਗਏ ਸਨ। ਰਾਤ 11 ਵਜੇ ਦੇ ਕਰੀਬ ਇਕ ਦੋਸਤ ਨੇ ਘਰ ਆ ਕੇ ਦੱਸਿਆ ਕਿ ਚਾਵਲਾ ਪੰਪ ਤੋਂ ਅੱਗੇ ਤੇਜ਼ ਰਫ਼ਤਾਰ ਫਾਰਚੂਨਰ ਨੇ ਉਸ ਦੇ ਪਿਤਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਸੜਕ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ।
ਸ਼ਿਕਾਇਤ ਅਨੁਸਾਰ ਕਾਰ ਚਾਲਕ ਨੇ ਰਾਹਗੀਰਾਂ ਦੀ ਮਦਦ ਨਾਲ ਬਹਾਦਰ ਲਾਲ ਨੂੰ ਸਿਵਲ ਹਸਪਤਾਲ ਫੇਜ਼-6 ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮਟੌਰ ਪੁਲਸ ਨੇ ਅਣਪਛਾਤੇ ਫਾਰਚੂਨਰ ਚਾਲਕ ਖ਼ਿਲਾਫ਼ ਧਾਰਾ 281 ਅਤੇ 106 ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਸ ਨੂੰ ਗੱਡੀ ਦਾ ਨੰਬਰ ਮਿਲ ਗਿਆ ਹੈ ਅਤੇ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।
ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਖ਼ਾਸ ਖ਼ਬਰ! ਜਲੰਧਰ 'ਚ ਅੱਜ ਤੋਂ 22 ਨਵੰਬਰ ਤੱਕ ਅਗਨੀਵੀਰ ਭਰਤੀ ਰੈਲੀ
NEXT STORY