ਫਿਰੋਜ਼ਪੁਰ (ਪਰਮਜੀਤ ਸੋਢੀ) : ਥਾਣਾ ਕੈਂਟ ਫ਼ਿਰੋਜ਼ਪੁਰ ’ਚ ਕੈਂਟੋਨਮੈਂਟ ਦੇ ਮੇਨ ਗੇਟ ਨੇੜੇ ਇਕ ਤੇਜ਼ ਰਫ਼ਤਾਰ ਵਾਹਨ ਵੱਲੋਂ ਐਕਟਿਵਾ ਸਵਾਰ ਨੂੰ ਜ਼ੋਰਦਾਰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਭਿਆਨਕ ਹਾਦਸੇ ਵਿਚ ਐਕਟਿਵਾ ਸਵਾਰ ਬਜ਼ੁਰਗ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲਸ ਵੱਲੋਂ ਇਸ ਸਬੰਧੀ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਨੂੰ ਦਿੱਤੇ ਗਏ ਬਿਆਨਾਂ ਵਿਚ ਸ਼ਿਕਾਇਤਕਰਤਾ ਸੁਰਿੰਦਰ ਪਾਲ ਪੁੱਤਰ ਖਰੈਤੀ ਲਾਲ ਪੁੱਤਰ ਮੇਲਾ ਰਾਮ ਵਾਸੀ ਨੇੜੇ ਆਈਸ ਫ਼ੈਕਟਰੀ, ਹਨੂੰਮਾਨ ਮੰਦਰ ਅੱਡਾ ਲਾਲ ਕੁੜਤੀ, ਥਾਣਾ ਕੈਂਟ ਫ਼ਿਰੋਜ਼ਪੁਰ ਨੇ ਦੱਸਿਆ ਕਿ ਉਹ ਪਿੰਡ ਝੋਕ ਹਰੀ ਹਰ ਵਿਖੇ ਕਰਿਆਨੇ ਦੀ ਦੁਕਾਨ ਚਲਾਉਂਦਾ ਹੈ। ਬੀਤੀ 11 ਨਵੰਬਰ 2026 ਨੂੰ ਉਹ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਕਰੀਬ 10 ਵਜੇ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਆਪਣੀ ਦੁਕਾਨ ’ਤੇ ਗਿਆ ਸੀ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਹ ਸ਼ਾਮ ਨੂੰ ਆਪਣੀ ਦੁਕਾਨ ਦਾ ਸਾਮਾਨ ਸੰਭਾਲ ਕੇ ਵਾਪਸ ਆਪਣੇ ਘਰ ਪਰਤ ਰਿਹਾ ਸੀ, ਤਾਂ ਰਾਤ ਕਰੀਬ 8 ਵਜੇ ਜਦੋਂ ਉਹ ਕੈਂਟੋਨਮੈਂਟ ਦੇ ਮੇਨ ਗੇਟ ਕੋਲ ਪਹੁੰਚਿਆ, ਤਾਂ ਇਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਉਸ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫ਼ਰੀਦਕੋਟ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਦੁਬਈ ਤੋਂ ਅੰਮ੍ਰਿਤਸਰ ਆਏ 2 ਨੌਜਵਾਨਾਂ ਕੋਲੋਂ ਸ਼ੱਕੀ ਵੀਡੀਓ ਵੇਖ ਅਧਿਕਾਰੀ ਰਹਿ ਗਏ ਹੈਰਾਨ, ਹੋ ਗਈ ਵੱਡੀ ਕਾਰਵਾਈ
NEXT STORY