ਬਟਾਲਾ, (ਬੇਰੀ)- ਅੱਜ ਹਰਚੋਵਾਲ ਨਜ਼ਦੀਕ 2 ਮੋਟਰਸਾਈਕਲਾਂ ਦੀ ਟੱਕਰ ’ਚ 1 ਵਿਅਕਤੀ ਦੀ ਮੌਤ ਤੇ 2 ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਖਬਰ ਹੈ। ਇਸ ਸਬੰਧੀ ਹਰਚੋਵਾਲ ਚੌਕੀ ਇੰਚਾਰਜ ਏ. ਐੱਸ. ਆਈ. ਹਰਵਿੰਦਰ ਸਿੰਘ, ਹੌਲਦਾਰ ਹਰਦੀਪ ਸਿੰਘ, ਹੌਲਦਾਰ ਹਰਜੀਤ ਸਿੰਘ ਨੇ ਦੱਸਿਆ ਕਿ ਜਗਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਕੀਡ਼ੀ ਅਫਗਾਨਾ ਬਟਾਲਾ ਰੋਡਵੇਜ਼ ਡਿਪੂ ਵਿਖੇ ਆਪਣੀ ਡਿਊਟੀ ਲਈ ਮੋਟਰਸਾਈਕਲ ’ਤੇ ਜਾ ਰਿਹਾ ਸੀ, ਜਦੋਂ ਉਹ ਹਰਚੋਵਾਲ ਨੇਡ਼ੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰਾਂ ਨਾਲ ਉਸਦੀ ਟੱਕਰ ਹੋ ਗਈ, ਜਿਸ ਕਾਰਨ ਜਗਦੀਪ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੂਸਰੇ ਮੋਟਰਸਾਈਕਲ ਸਵਾਰ 2 ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਕਰ ਕੇ ਉਨ੍ਹਾਂ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਲਿਆਂਦਾ ਗਿਆ, ਜਿਥੋਂ ਡਾਕਟਰਾਂ ਨੇ ਇਨ੍ਹਾਂ ਜ਼ਖ਼ਮੀਆਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ।
ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਟਰਾਂਸਪੋਰਟ ਮੰਤਰੀ ਦਾ ਪੁਤਲਾ ਫੂਕਿਆ
NEXT STORY