ਭਵਾਨੀਗੜ੍ਹ (ਵਿਕਾਸ ਮਿੱਤਲ/ਕਾਂਸਲ)- ਅੱਜ ਸਵੇਰੇ ਪਈ ਸੰਘਣੀ ਧੁੰਦ ਕਾਰਨ ਸਥਾਨਕ ਇਲਾਕੇ ’ਚੋਂ ਲੰਘਦੀ ਬਠਿੰਡਾ ਜੀਰਕਪੁਰ ਨੈਸ਼ਨਲ ਹਾਈਵੇ ਉਪਰ ਪੈਂਦੇ ਪਿੰਡ ਰੋਸ਼ਨਵਾਲਾ ਨੇੜੇ ਨਿਰਮਾਣ ਅਧੀਨ ਦਿੱਲੀ ਕਟੜਾ ਐਕਸਪ੍ਰੈਸ ਵੇਅ ਦੇ ਪੁਲ ਹੇਠ ਸਪੀਡ ਬਰੇਕਰ ਨਜ਼ਰ ਨਾ ਆਉਣ ਕਾਰਨ ਬੇਕਾਬੂ ਹੋ ਕੇ ਇਕ ਗੱਡੀ ਦੇ ਪਲਟ ਜਾਣ ਕਾਰਨ ਹੋਏ ਹਾਦਸੇ ’ਚ ਗੱਡੀ ’ਚ ਸਵਾਰ 3 ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ।
ਇਹ ਖ਼ਬਰ ਵੀ ਪੜ੍ਹੋ - ਨਿਹੰਗ ਸਿੰਘਾਂ ਵੱਲੋਂ ਪੁਲਸ 'ਤੇ ਹਮਲਾ! SHO ਦੀ ਅੱਖ ਨੇੜੇ ਲੱਗੀ ਤਲਵਾਰ, 4 ਮੁਲਾਜ਼ਮ ਜ਼ਖ਼ਮੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ਼ ਸਹਾਇਕ ਸਬ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਨੈਸ਼ਨਲ ਹਾਈਵੇਅ ਉੱਪਰ ਪੈਂਦੇ ਪਿੰਡ ਰੋਸ਼ਨਵਾਲਾ ਨੇੜੇ ਬਣ ਰਹੀ ਦਿੱਲੀ ਕਟੜਾ ਐਕਸਪ੍ਰੈਸ ਵੇਅ ਦੇ ਪੁਲ ਹੇਠਾਂ ਇਕ ਗੱਡੀ ਹਾਦਸਾ ਗ੍ਰਸਤ ਹੋ ਗਈ, ਤਾਂ ਉਹ ਟੀਮ ਸਮੇਤ ਮੌਕੇ ’ਤੇ ਪਹੁੰਚੇ ਤਾਂ ਉਥੇ ਇਕ ਗੱਡੀ ਹਾਦਸਾਗ੍ਰਸਤ ਹੋਈ ਖੜੀ ਸੀ। ਉਨ੍ਹਾਂ ਦੱਸਿਆ ਕਿ ਇਹ ਗੱਡੀ ਸੰਗਰੂਰ ਤੋਂ ਪਟਿਆਲਾ ਵੱਲ ਜਾ ਰਹੀ ਸੀ ਤੇ ਇਸ ਹਾਦਸੇ ’ਚ 3 ਵਿਅਕਤੀ ਰਜਤ ਕੁਮਾਰ ਪੁੱਤਰ ਕਮਲ ਕਿਸ਼ੋਰ, ਅਨਿਲ ਕੁਮਾਰ ਪੁੱਤਰ ਰਮੇਸ਼ ਕੁਮਾਰ, ਅਭਿਨਵ ਸ਼ਰਮਾ ਪੁੱਤਰ ਰਾਮੇਸ਼ ਚੰਦ ਸਾਰੇ ਵਾਸੀ ਸੁੰਦਰਬਣੀ (ਜੰਮੂ) ਗੰਭੀਰ ਰੂਪ ਵਿਚ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ਼ ਲਈ ਸਥਾਨਕ ਹਸਪਤਾਲ ਭਰਤੀ ਕਰਵਾਇਆ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਨਹੀਂ ਸਗੋਂ ਇਸ ਦਿਨ ਪਵੇਗਾ ਮੀਂਹ! ਹੋ ਗਈ ਭਵਿੱਖਬਾਣੀ
ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਗੱਡੀ ’ਚ ਸਵਾਰ ਅਨਿਲ ਕੁਮਾਰ ਨੇ ਦੱਸਿਆ ਕਿ ਸੰਘਣੀ ਧੁੰਦ ਕਾਰਨ ਕੁੱਝ ਨਜ਼ਰ ਨਹੀਂ ਸੀ ਆ ਰਿਹਾ। ਉਨ੍ਹਾਂ ਦੱਸਿਆ ਕਿ ਇਥੇ ਬਣ ਰਹੇ ਦਿੱਲੀ ਕਟੜਾ ਐਕਸਪ੍ਰੈਸ ਹਾਈਵੇ ਦੇ ਪੁੱਲ ਕਾਰਨ ਇਥੇ ਵਾਨਹਾਂ ਦੀ ਸਪੀੜ ਘੱਟ ਕਾਰਨ ਲਈ ਬਣਾਏ ਗਏ ਸਪੀਡ ਬਰੇਕਰਾਂ ਉਪਰ ਕੋਈ ਵੀ ਰਿਫ਼ਲੈਕਟਰ ਵਗੈਰਾ ਨਾ ਹੋਣ ਕਾਰਨ ਚਾਲਕ ਨੂੰ ਇਹ ਸਪੀਡ ਬਰੇਕਰ ਨਜ਼ਰ ਨਾ ਆਉਣ ਕਾਰਨ ਉਨ੍ਹਾਂ ਦੀ ਗੱਡੀ ਇਥੇ ਬੇਕਾਬੂ ਹੋ ਕੇ ਪਲਟ ਗਈ ਤੇ ਇਹ ਹਾਦਸਾ ਹੋ ਗਿਆ। ਜਿਕਰਯੋਗ ਹੈ ਕਿ ਦਿੱਲੀ ਕਟੜਾ ਐਕਸਪ੍ਰੈਸ ਵੇਅ ਦੇ ਇਸ ਓਵਰਬ੍ਰਿਜ਼ ਦਾ ਨਿਰਮਾਣ ਹੋ ਜਾਣ ਦੇ ਬਾਵਜੂਦ ਵੀ ਅਜੇ ਤੱਕ ਇਥੇ ਨੈਸ਼ਨਲ ਹਾਈਵੇ ਨੰਬਰ 7 ਦੀ ਸੜਕ ਨੂੰ ਸਿੱਧੇ ਤੌਰ ’ਤੇ ਚਾਲੂ ਨਹੀਂ ਕੀਤਾ ਗਿਆ ਤੇ ਇੱਥੇ ਅਜੇ ਵੀ ਰੂਟ ਡਾਇਵਰਸਨ ਕਰਕੇ ਆਰਜੀ ਰਸਤਾ ਹੋਣ ਕਾਰਨ ਇਥੇ ਰੋਜ਼ਾਨਾਂ ਹਾਦਸੇ ਵਾਪਰ ਰਹੇ ਹਨ। ਲੋਕਾਂ ਨੇ ਮੰਗ ਕੀਤੀ ਕਿ ਇਸ ਸੜਕ ਨੂੰ ਹੁਣ ਸਿੱਧਾ ਚਾਲੂ ਕੀਤਾ ਜਾਵੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਲੀਨਿਕ ਬੰਦ ਕਰਕੇ ਆ ਰਹੇ ਡਾਕਟਰ 'ਤੇ ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
NEXT STORY