ਤਪਾ ਮੰਡੀ (ਸ਼ਾਮ,ਗਰਗ) : ਇੱਥੋਂ ਤਿੰਨ ਕਿਲੋਮੀਟਰ ਦੂਰ ਮਹਿਤਾ ਅਤੇ ਘੁੰਨਸ ਵਿਚਕਾਰ ਹਾਈਵੇ ਮਾਰਗ ’ਤੇ ਇਕ ਤੇਜ਼ ਰਫਤਾਰ ਕਾਰ ਨੇ 2 ਮੋਟਰਸਾਈਕਲ ਸਵਾਰਾਂ ਨੂੰ ਆਪਣੀ ਲਪੇਟ ’ਚ ਲੈ ਲਿਆ। ਇਸ ਹਾਦਸੇ ਵਿਚ ਇਕ ਬੱਚੇ ਅਤੇ ਮਹਿਲਾ ਸਮੇਤ ਚਾਰ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਸ ਹਾਦਸੇ ਵਿਚ ਮਾਰੇ ਗਏ ਤਿੰਨ ਲੋਕ ਇੱਕੋ ਪਰਿਵਾਰ ਦੇ ਸਨ। ਮੌਕੇ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਆਰਤੀ ਅਤੇ ਚੇਤਨਾ ਨਾਮਕ ਸਹੇਲੀਆਂ ਧਾਰਮਿਕ ਸਥਾਨ ਸਾਲਾਸਰ ਤੋਂ ਮੱਥਾ ਟੇਕ ਕੇ ਵਾਪਸ ਬਰਨਾਲਾ ਕਾਰ ’ਚ ਪਰਤ ਰਹੀਆਂ ਸੀ ਜਿਸ ਨੂੰ ਚਾਲਕ ਭੁਪਿੰਦਰ ਕੁਮਾਰ ਪੁੱਤਰ ਅਸ਼ੋਕ ਕੁਮਾਰ ਚਲਾ ਰਿਹਾ ਸੀ, ਜਦੋਂ ਤੇਜ਼ ਰਫਤਾਰ ਕਾਰ ਗੁਰੂ ਨਾਨਕ ਸਕੂਲ ਨਜ਼ਦੀਕ ਪੁੱਜੀ ਤਾਂ ਅੱਗੇ ਜਾਂਦੇ ਦੋ ਮੋਟਰਸਾਇਕਲ ਸਵਾਰਾਂ ਜਿਸ ’ਤੇ ਇਕ ਬੱਚਾ, ਪਤੀ-ਪਤਨੀ ਸੀ ਅਤੇ ਦੂਸਰੇ ਮੋਟਰਸਾਇਕਲ ’ਤੇ ਇਕੱਲਾ ਬੇਅੰਤ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਕੱਟੂ ਨਾਮਕ ਵਿਅਕਤੀ ਸੀ ਨੂੰ ਆਪਣੇ ਲਪੇਟ ’ਚ ਲੈ ਲਿਆ।
ਇਹ ਵੀ ਪੜ੍ਹੋ : ਪੰਜਾਬ ’ਚ ਮਹਿੰਗੀ ਹੋਈ ਬਿਜਲੀ, ਨਵੀਂ ਦਰਾਂ ਕੀਤੀਆਂ ਗਈਆਂ ਜਾਰੀ
ਕਾਰ ਇਨ੍ਹਾਂ ਨੂੰ ਅੱਧਾ ਕਿਲੋਮੀਟਰ ਦੂਰ ਘੜੀਸ ਕੇ ਲੈ ਗਈ ਅਤੇ ਅੱਗੇ ਡੀਵਾਈਡਰ ’ਚ ਫਸ ਗਈ ਤਾਂ ਗੰਭੀਰ ਹਾਲਤ ’ਚ ਜ਼ਖਮੀਆਂ ਨੂੰ 108 ਐਬੂਲੈਂਸ ਰਾਹੀਂ ਸਿਵਲ ਹਸਪਤਾਲ ਤਪਾ ਲੈ ਜਾਇਆ ਗਿਆ ਪਰ ਜ਼ਖਮਾਂ ਦੀ ਤਾਬ ਨਾ ਝਲਦਿਆਂ ਮੋਟਰਸਾਈਕਲ ਸਵਾਰ ਬੇਅੰਤ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਕੱਟੂ ਦੀ ਮੌਤ ਹੋ ਗਈ ਅਤੇ ਦੂਸਰੇ ’ਤੇ ਸਵਾਰ ਪਤੀ-ਪਤਨੀ ਅਤੇ ਬੱਚੀ ਜਿਨ੍ਹਾਂ ਦੀ ਅਜੇ ਤੱਕ ਪਹਿਚਾਣ ਨਹੀਂ ਹੋਈ ਦੀ ਵੀ ਮੌਤ ਹੋ ਗਈ।
ਇਹ ਵੀ ਪੜ੍ਹੋ : ਗੁਰਦੁਆਰਾ ਦੂਖ ਨਿਵਾਰਣ ਸਾਹਿਬ ਵਿਖੇ ਹੋਏ ਜਨਾਨੀ ਦੇ ਕਤਲ ’ਚ ਐੱਸ. ਐੱਸ. ਪੀ. ਦਾ ਸਨਸਨੀਖੇਜ਼ ਖ਼ੁਲਾਸਾ
ਇਸ ਹਾਦਸੇ ਨੂੰ ਦੇਖ ਕੇ ਖੇਤਾਂ ’ਚ ਕੰਮ ਕਰਦੇ ਕਿਸਾਨ-ਮਜ਼ਦੂਰ ਅਤੇ ਹੋਰ ਲੋਕ ਇਕੱਠੇ ਹੋ ਗਏ। ਹਾਦਸੇ ਕਾਰਣ ਆਵਾਜਾਈ ਵੀ ਰੁਕ ਗਈ, ਜਿਸ ਤੋਂ ਬਾਅਦ ਐੱਸ. ਐੱਚ. ਓ ਕਰਨ ਸ਼ਰਮਾ ਸਮੇਤ ਪੁਲਸ ਪਾਰਟੀ ਘਟਨਾ ਸਥਾਨ ’ਤੇ ਪਹੁੰਚੇ ਅਤੇ ਆਵਾਜਾਈ ਬਹਾਲ ਕਰਵਾਈ। ਕਾਰ ਚਾਲਕ ਅਤੇ ਉਸ ’ਚ ਸਵਾਰ ਮਹਿਲਾਵਾਂ ਨੇ ਵੀ ਆਪਣੀ ਜਾਨ ਬਚਾਉਣ ਲਈ ਨੇੜੇ ਸਕੂਲ ਜਾ ਸ਼ਰਨ ਲਈ। ਪੁਲਸ ਨੇ ਲਾਸ਼ਾਂ ਨੂੰ ਆਪਣੇ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਮੋਗਾ ਦੇ ਮਸ਼ਹੂਰ ਹੋਟਲ ’ਚ ਚੱਲ ਰਿਹਾ ਸੀ ਦੇਹ ਵਪਾਰ ਦਾ ਅੱਡਾ, ਪੁਲਸ ਨੇ ਸਟਿੰਗ ਆਪ੍ਰੇਸ਼ਨ ਕੀਤਾ ਤਾਂ ਹੋਇਆ ਖੁਲਾਸਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਪੰਜਾਬ 'ਚ ਬਿਜਲੀ ਦਰਾਂ 'ਚ ਹੋਏ ਵਾਧੇ 'ਤੇ CM ਮਾਨ ਦਾ ਵੱਡਾ ਬਿਆਨ
NEXT STORY