ਮੋਗਾ (ਆਜ਼ਾਦ)-ਬੀਤੀ ਦੇਰ ਰਾਤ ਬਾਘਾਪੁਰਾਣਾ-ਕੋਟਕਪੂਰਾ ਰੋਡ ’ਤੇ ਪਿੰਡ ਰਾਜਿਆਣਾ ਦੇ ਨੇੜੇ ਇਕ ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਕਾਰਨ ਰਾਜੀਵ ਬਾਂਸਲ (50) ਨਿਵਾਸੀ ਬਾਘਾਪੁਰਾਣਾ ਦੀ ਮੌਤ ਹੋਣ ਦਾ ਪਤਾ ਲੱਗਾ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਥਾਣਾ ਬਾਘਾਪੁਰਾਣਾ ਦੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੇ ਦੱਸਿਆ ਕਿ ਰਾਜੀਵ ਬਾਂਸਲ ਜੋ ਦੋ ਬੱਚਿਆਂ ਦਾ ਪਿਤਾ ਸੀ ਅਤੇ ਗੌਰਮਿੰਟ ਸਕੂਲ ਬਾਘਾਪੁਰਾਣਾ ’ਚ ਲੈਕਚਰਾਰ ਸੀ ਅਤੇ ਹੈਂਡੀਕੈਪਡ ਸੀ, ਜਿਸ ਕਾਰਨ ਉਹ ਆਪਣੀ ਤਿੰਨ-ਪਹੀਆ ਸਕੂਟਰੀ ’ਤੇ ਵਿਆਹ ਦੇ ਜਾਗੋ ਪ੍ਰੋਗਰਾਮ ’ਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਦੇਰ ਰਾਤ ਆ ਰਿਹਾ ਸੀ ਤਾਂ ਰਾਜੇਆਣਾ ਕੋਲ ਇਕ ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।
ਇਹ ਖ਼ਬਰ ਵੀ ਪੜ੍ਹੋ : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਹਰਸਿਮਰਤ ਬਾਦਲ ਨੇ ਭਾਜਪਾ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ
ਉਸ ਦੀ ਸਕੂਟਰੀ ਵੀ ਟੁੱਟ ਗਈ, ਜਿਸ ਨੂੰ ਸਿਵਲ ਹਸਪਤਾਲ ਮੋਗਾ ’ਚ ਦਾਖ਼ਲ ਕਰਵਾਇਆ ਗਿਆ, ਜਿਥੇ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕ ਦੇ ਭਰਾ ਸੰਦੀਪ ਕੁਮਾਰ ਦੇ ਬਿਆਨਾਂ ’ਤੇ ਅਣਪਛਾਤੇ ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਟਰੈਕਟਰ-ਟਰਾਲੀ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਹੈ ਅਤੇ ਚਾਲਕ ਦੀ ਭਾਲ ਜਾਰੀ ਹੈ।
ਇਹ ਖ਼ਬਰ ਵੀ ਪੜ੍ਹੋ : Breaking : ਵਿਜੀਲੈਂਸ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕੀਤਾ ਗ੍ਰਿਫ਼ਤਾਰ
ਸੁਖਬੀਰ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਦੇ ਵਿਰਾਸਤੀ ਮਾਰਗ ਤੋਂ ਚੁੱਕਿਆ ਕੂੜਾ, ਸੂਬਾ ਸਰਕਾਰਾਂ 'ਤੇ ਵਿੰਨ੍ਹੇ ਨਿਸ਼ਾਨੇ
NEXT STORY