ਜਲੰਧਰ- ਜਲੰਧਰ ਵਿਚ ਮਾਨਸਿਕ ਰੂਪ ਨਾਲ ਪਰੇਸ਼ਾਨ ਇਕ ਵਿਅਕਤੀ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ। ਮ੍ਰਿਤਕ ਦੀ ਪਛਾਣ ਸੁਰਿੰਦਰ ਸਿੰਘ ਵਾਸੀ ਮਿੱਠੂ ਬਸਤੀ ਵਜੋਂ ਹੋਈ ਹੈ। ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਵਿਚ ਭੇਜ ਦਿੱਤੀ ਹੈ। ਥਾਣਾ ਬਸਤੀ ਬਾਵਾ ਖੇਲ ਦੇ ਐੱਸ.ਐੱਚ.ਓ. ਹਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਨੇ ਜ਼ਹਿਰੀਲਾ ਪਦਾਰਥ ਨਿਗਲਿਆ ਹੈ। ਇਸ ਦੇ ਬਾਅਦ ਉਨ੍ਹਾਂ ਦੀ ਟੀਮ ਮੌਕੇ ਉਤੇ ਪਹੁੰਚੀ।
ਪੁਲਸ ਦੀ ਸ਼ੁਰੂਆਤੀ ਜਾਂਚ ਵਿਚ ਪਤਾ ਲੱਗਾ ਹੈ ਕਿ ਮ੍ਰਿਤਕ ਦੀ ਪਤਨੀ ਦੀ ਕੁਝ ਸਮਾਂ ਪਹਿਲਾਂ ਹੀ ਮੌਤ ਹੋ ਗਈ ਸੀ। ਇਸ ਦੇ ਬਾਅਦ ਉਹ ਕਾਫ਼ੀ ਸਮੇਂ ਤੋਂ ਮਾਨਸਿਕ ਰੂਪ ਨਾਲ ਪਰੇਸ਼ਾਨ ਰਹਿੰਦਾ ਸੀ। ਇਸੇ ਦੌਰਾਨ ਉਸ ਨੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਸਥਾਨ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਘਟਨਾ: Instagram'ਤੇ Followers ਵਧਾਉਣ ਲਈ ਬੇਜ਼ੁਬਾਨਾਂ 'ਤੇ ਢਾਇਆ ਕਹਿਰ
ਪਰਿਵਾਰ ਦੇ ਲੋਕਾਂ ਦੇ ਬਿਆਨ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਘਟਨਾ ਸਥਾਨ ਤੋਂ ਕੋਈ ਸ਼ੱਕੀ ਚੀਜ਼ ਬਰਾਮਦ ਨਹੀਂ ਹੈ, ਜਿਸ ਨਾਲ ਮਾਮਲੇ ਦੀ ਜਾਂਚ ਖ਼ੁਦਕੁਸ਼ੀ ਤੋਂ ਇਲਾਵਾ ਕਿਸੇ ਹੋਰ ਐਂਗਲ ਤੋਂ ਕੀਤੀ ਜਾਵੇ ਅਤੇ ਨਾ ਹੀ ਪਰਿਵਾਰ ਨੇ ਕਿਸੇ 'ਤੇ ਸ਼ੱਕ ਜਤਾਇਆ ਹੈ। ਪੋਸਟਮਾਰਟਮ ਆਉਣ ਦੇ ਬਾਅਦ ਹੀ ਜੇਕਰ ਮਾਮਲੇ ਵਿਚ ਕੁਝ ਸ਼ੱਕੀ ਮਿਲਿਆ ਤਾਂ ਪੁਲਸ ਕਾਰਵਾਈ ਕਰੇਗੀ।
ਇਹ ਵੀ ਪੜ੍ਹੋ : ਲੱਗ ਗਈਆਂ ਮੌਜਾਂ, ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਖ਼ਬਰ: ਖਨੌਰੀ ਬਾਰਡਰ 'ਤੇ ਮੋਰਚੇ 'ਚ ਡਟੇ ਕਿਸਾਨ ਦੀ ਮੌਤ
NEXT STORY