ਗੜ੍ਹਸ਼ੰਕਰ (ਭਾਰਦਵਾਜ)-ਸ੍ਰੀ ਆਨੰਦਪੁਰ ਸਾਹਿਬ-ਗੜ੍ਹਸ਼ੰਕਰ ਸੜਕ ’ਤੇ ਸਥਿਤ ਪਿੰਡ ਗੋਗੋਂ ਵਿਖੇ ਸਵੇਰ ਸਮੇਂ ਇਕ ਕਾਰ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ ਹੋ ਗਈ। ਇਕੱਤਰ ਜਾਣਕਾਰੀ ਅਨੁਸਾਰ ਅਮਰਜੀਤ ਸਿੰਘ ਰਾਣਾ (40) ਪੁੱਤਰ ਚੂਹੜ ਸਿੰਘ ਵਾਸੀ ਗੋਗੋਂ ਸਵੇਰੇ ਘਰ ਤੋਂ ਸ੍ਰੀ ਅਨੰਦਪੁਰ ਸਾਹਿਬ ਰੋਡ ’ਤੇ ਸਥਿਤ ਗੁਰਦੁਆਰਾ ਸਾਹਿਬ ਨੂੰ ਮੱਥਾ ਟੇਕਣ ਜਾ ਰਿਹਾ ਸੀ। ਜਦੋਂ ਅਮਰਜੀਤ ਸਿੰਘ ਗੁਰਦੁਆਰਾ ਸਾਹਿਬ ਨਜ਼ਦੀਕ ਪਹੁੰਚਿਆ ਤਾਂ ਉਸ ਦੇ ਪਿੱਛੋਂ ਸ੍ਰੀ ਆਨੰਦਪੁਰ ਸਾਹਿਬ ਸਾਈਡ ਤੋਂ ਆਈ ਮਹਿੰਦਰਾ ਕੰਪਨੀ ਦੀ ਕਾਰ ਐੱਕਸ. ਯੂ. ਵੀ. ਕਾਰ ਵੱਲੋਂ ਬੁਰੀ ਤਰ੍ਹਾਂ ਟੱਕਰ ਮਾਰੇ ਜਾਣ ਕਾਰਨ ਸਿਰ ਵਿਚ ਸੱਟ ਲੱਗਣ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ: MLA ਦੇ ਖ਼ਾਸਮਖ਼ਾਸ ਰਹੇ ਪੰਜਾਬ ਦੇ ਅਧਿਕਾਰੀ 'ਤੇ ਡਿੱਗੀ ਗਾਜ, ਹੋਇਆ ਤਬਾਦਲਾ, ਕਾਰਾ ਜਾਣ ਹੋਵੋਗੇ ਹੈਰਾਨ
ਇਸ ਦੌਰਾਨ ਕਾਰ ਚਾਲਕ ਬਿਨਾਂ ਰੁਕੇ ਮੌਕੇ ਤੋਂ ਫਰਾਰ ਹੋ ਗਿਆ। ਅਮਰਜੀਤ ਸਿੰਘ ਰਾਣਾ ਨੂੰ ਜਦੋਂ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਲਿਜਾਇਆ ਗਿਆ ਤਾਂ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਹਾਦਸੇ ਦੀ ਏ. ਐੱਸ. ਆਈ. ਰਵੀਸ਼ ਕੁਮਾਰ ਵਲੋਂ ਜਾਂਚ ਕੀਤੀ ਜਾ ਰਹੀ ਹੈ। ਪਿੰਡ ਵਿਚ ਵਿਅਕਤੀ ਦੀ ਮੌਤ ਦੀ ਖ਼ਬਰ ਨਾਲ ਸੋਗ ਦੀ ਲਹਿਰ ਦੌੜ ਗਈ। ਇਸ ਦੌਰਾਨ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਵਿਸਾਖੀ ਮੌਕੇ ਚੱਲ ਰਿਹਾ ਲੰਗਰ ਵੀ ਬੰਦ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਬੱਚਿਆਂ 'ਤੇ ਮੰਡਰਾ ਰਹੀ ਖ਼ਤਰੇ ਦੀ ਘੰਟੀ! ਪੂਰੀ ਖ਼ਬਰ ਪੜ੍ਹ ਤੁਸੀਂ ਵੀ ਹੋ ਜਾਵੋਗੇ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਸ਼ੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਵਿਅਕਤੀ ਦੀ ਕੁੱਟਮਾਰ
NEXT STORY