ਮੰਡੀ ਗੋਬਿੰਦਗੜ੍ਹ (ਮੱਗੋ)-ਸਥਾਨਕ ਮੰਡੀ ਅਮਲੋਹ ਰੋਡ ਕੁੰਭ ਪਿੰਡ ’ਚ ਸਥਿਤ ਇਕ ਫਰਨੇਸ ਇਕਾਈ ’ਚ ਵੱਡਾ ਹਾਦਸਾ ਹੋ ਗਿਆ, ਜਿਸ ’ਚ 5 ਮਜ਼ਦੂਰ ਝੁਲਸ ਗਏ। ਜ਼ਖ਼ਮੀ ਮਜ਼ਦੂਰਾਂ ’ਚੋਂ ਇਕ 50 ਫੀਸਦੀ ਝੁਲਸ ਗਿਆ, ਜਿਸ ਨੂੰ ਲੁਧਿਆਣਾ ਦੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸਾ ਜੇ. ਐੱਸ. ਖਾਲਸਾ ਫਰਨੇਸ, ਕੁੰਭ ਰੋਡ, ਮੰਡੀ ਗੋਬਿੰਦਗੜ੍ਹ ’ਚ ਬੀਤੀ ਸਵੇਰ ਲੱਗਭਗ 4 ਵਜੇ ਹੋਇਆ ਦੱਸਿਆ ਜਾ ਰਿਹਾ ਹੈ। ਘਟਨਾ ਸਬੰਧੀ ਫਰਨੇਸ ਇਕਾਈ ਮਾਲਕਾਂ ਵੱਲੋਂ ਪੁਲਸ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਾਦਸਾ ਉਸ ਸਮੇਂ ਹੋਇਆ, ਜਦੋਂ ਉਕਤ ਫਰਨੇਸ ਇਕਾਈ ’ਚ ਲੋਹਾ ਪਿਘਲਾਉਣ ਦਾ ਕੰਮ ਚੱਲ ਰਿਹਾ ਸੀ।
ਇਹ ਖ਼ਬਰ ਵੀ ਪੜ੍ਹੋ : ਪਿਓ ਨੇ ਜ਼ਹਿਰੀਲਾ ਪਦਾਰਥ ਕੋਲਡ ਡਰਿੰਕ ’ਚ ਮਿਲਾ ਕੇ ਪਰਿਵਾਰ ਨੂੰ ਪਿਲਾਇਆ, ਧੀ ਦੀ ਮੌਤ
ਇਸ ਦੌਰਾਨ ਭੱਠੀ ’ਚ ਉਬਾਲ ਆਉਣ ਕਾਰਨ ਉੱਬਲਦਾ ਹੋਇਆ ਲੋਹਾ ਮਜ਼ਦੂਰਾਂ ’ਤੇ ਆ ਡਿੱਗਾ, ਜਿਸ ਕਾਰਨ ਉੱਥੇ ਕੰਮ ਕਰ ਰਹੇ ਮਜ਼ਦੂਰ ਝੁਲਸ ਗਏ। ਹਾਦਸੇ ’ਚ ਗੰਭੀਰ ਜ਼ਖ਼ਮੀ ਹੋਏ ਮਜ਼ਦੂਰ ਦੀ ਪਛਾਣ ਸੰਦੀਪ ਸਿੰਘ ਪੁੱਤਰ ਸੁਰਿੰਦਰ ਸਿੰਘ ਨਿਵਾਸੀ ਪਿੰਡ ਖਨਿਆਨ ਅਮਲੋਹ ਦੇ ਤੌਰ ’ਤੇ ਹੋਈ ਹੈ, ਜਿਸ ਦਾ ਇਲਾਜ ਲੁਧਿਆਣਾ ਦੇ ਨਿੱਜੀ ਹਸਪਤਾਲ ’ਚ ਚੱਲ ਰਿਹਾ ਹੈ। ਇਸ ਤੋਂ ਇਲਾਵਾ ਅਨਮੋਲਜੀਤ ਸਿੰਘ ਨਿਵਾਸੀ ਗੁਰੂ ਕੀ ਨਗਰੀ, ਸੁਰਿੰਦਰ ਸਿੰਘ ਨਿਵਾਸੀ ਪਿੰਡ ਸੋਂਟੀ , ਲਵਪ੍ਰੀਤ ਸਿੰਘ ਨਿਵਾਸੀ ਪਿੰਡ ਭੱਦਲ ਥੂਹਾ ਅਤੇ ਮਨਪ੍ਰੀਤ ਸਿੰਘ ਨਿਵਾਸੀ ਅਮਲੋਹ ਵਜੋਂ ਹੋਈ ਹੈ, ਜਿਨ੍ਹਾਂ ਦਾ ਮੰਡੀ ਗੋਬਿੰਦਗੜ੍ਹ ਦੇ ਇਕ ਨਿੱਜੀ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ : ਹੈਰੀਟੇਜ ਸਟਰੀਟ ਬਲਾਸਟ : ਜਾਂਚ ਦੌਰਾਨ ਫੋਰੈਂਸਿਕ ਟੀਮ ਨੂੰ ਮਿਲੀਆਂ ਸ਼ੱਕੀ ਚੀਜ਼ਾਂ
ਮੰਡੀ ਗੋਬਿੰਦਗੜ੍ਹ ਪੁਲਸ ਥਾਣੇ ਦੇ ਮੁਖੀ ਆਕਾਸ਼ ਦੱਤ ਨੇ ਦੱਸਿਆ ਕਿ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ’ਚ ਦਾਖ਼ਲ ਸੰਦੀਪ ਸਿੰਘ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਸ ਦੇ ਆਧਾਰ ’ਤੇ ਹੀ ਬਣਦੀ ਕਾਰਵਾਈ ਅਮਲ ’ਚ ਲਿਆਈ ਜਾਵੇਗੀ। ਹਾਦਸਾ ਕਿਵੇਂ ਹੋਇਆ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਆਵਾਰਾ ਪਸ਼ੂ ਕਾਰਨ ਵਾਪਰਿਆ ਭਿਆਨਕ ਹਾਦਸਾ, ਜਿਮ ਚਾਲਕ ਦੀ ਦਰਦਨਾਕ ਮੌਤ
NEXT STORY