ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)- ਕੰਮ ’ਤੇ ਜਾ ਰਹੇ ਇਕ ਵਿਅਕਤੀ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਹਾਦਸਾ 4 ਸਤੰਬਰ ਦੀ ਸਵੇਰ ਕਰੀਬ 8 ਵਜੇ ਵਾਪਰਿਆ। ਮ੍ਰਿਤਕ ਦੀ ਪਛਾਣ ਰਾਜ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਮ੍ਰਿਤਕ ਦੇ ਪੁੱਤਰ ਅਮਨਦੀਪ ਸਿੰਘ ਵਾਸੀ ਗੰਗੋਹਰ ਦੀ ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਅਮਨਦੀਪ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਰਾਜ ਸਿੰਘ 4 ਸਤੰਬਰ ਨੂੰ ਸਵੇਰੇ ਕਰੀਬ 8 ਵਜੇ ਕੰਮ ’ਤੇ ਜਾਣ ਲਈ ਸਾਈਕਲ ’ਤੇ ਘਰੋਂ ਨਿਕਲੇ ਸਨ। ਇਸ ਦੌਰਾਨ ਪਿੱਛੋਂ ਆਏ ਵਾਹਨ ਨੰਬਰ ਪੀ.ਬੀ.10ਜੇ.ਐੱਮ-9077 ਦੇ ਅਣਪਛਾਤੇ ਚਾਲਕ ਨੇ ਕਥਿਤ ਤੌਰ ’ਤੇ ਉਨ੍ਹਾਂ ਦੇ ਪਿਤਾ ਦੇ ਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਰਾਜ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਵਾਹਨ ਨੰਬਰ ਦੇ ਆਧਾਰ ’ਤੇ ਅਣਪਛਾਤੇ ਚਾਲਕ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਮ੍ਰਿਤਕ ਦੇ ਪਰਿਵਾਰ ਨੇ ਮੁਲਜ਼ਮ ਚਾਲਕ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਰਾਵੀ ਨਦੀ ਕੰਡੇ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
NEXT STORY