ਬਰਨਾਲਾ (ਪੁਨੀਤ): ਬਰਨਾਲਾ ਵਿਚ ਆਊਟਲੈਟ ਨੇੜੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਹਾਦਸੇ ਵਿਚ ਜਾਨ ਗਵਾਉਣ ਵਾਲਿਆਂ ਵਿਚ ਇਕ ਮੋਟਰਸਾਈਕਲ ਸਵਾਰ ਅਤੇ ਇਕ ਕਾਰ ਚਾਲਕ ਸ਼ਾਮਲ ਹੈ, ਜਿਨ੍ਹਾਂ ਦੀ ਉਮਰ ਲਗਭਗ 42 ਸਾਲ ਅਤੇ 50 ਸਾਲ ਹੈ।
ਹਾਦਸੇ ਤੋਂ ਬਾਅਦ ਕਾਰ ਤੇ ਮੋਟਰਸਾਈਕਲ ਸਵਾਰਾਂ ਨੂੰ ਇਲਾਜ ਲਈ ਬਰਨਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਦੋ ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾਂ ਦੀਆਂ ਦੇਹਾਂ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ।
ਸਿਵਲ ਹਸਪਤਾਲ ਦੇ ਐਮਰਜੈਂਸੀ ਡਾਕਟਰ ਮੁਤਾਬਕ ਘਟਨਾ ਦੀ ਸੂਚਨਾ ਪੁਲਸ ਨੂੰ ਭੇਜ ਦਿੱਤੀ ਗਈ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ। ਫਿਲਹਾਲ ਹਾਦਸੇ ਦੇ ਮੁੱਖ ਕਾਰਨਾਂ ਬਾਰੇ ਹੋਰ ਜਾਣਕਾਰੀ ਆਉਣੀ ਬਾਕੀ ਹੈ।
ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ, ਲੱਖਾਂ ਦੀਆਂ ਰੁਪਏ ਦਵਾਈਆਂ ਜ਼ਬਤ
NEXT STORY