ਬਰਨਾਲਾ (ਪੁਨੀਤ) : ਬਰਨਾਲਾ ਮੁੱਖ ਮਾਰਗ 'ਤੇ ਪਿੰਡ ਕੋਠੇ ਰਾਮਸਰ ਦੇ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਇਕ ਗੰਭੀਰ ਜ਼ਖਮੀਂ ਹੋ ਗਿਆ। ਜਾਣਕਾਰੀ ਮੁਤਾਬਕ ਇਹ ਹਾਦਸਾ ਬੀਤੀ ਦੇਰ ਰਾਤ ਵਾਪਰਿਆ। ਮ੍ਰਿਤਕ ਪਿੰਡ ਜੋਧਪੁਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ, ਜਿਨ੍ਹਾਂ ਦੇ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਅਤੇ ਇਹ ਭਿਆਨਕ ਹਾਦਸਾ ਵਾਪਰਿਆ। ਫਿਲਹਾਲ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਜਾਰੀ ਹੈ।
RBI ਦੇ ਨਵੇਂ ਗਵਰਨਰ ਦੀ ਪਹਿਲੀ ਮੀਟਿੰਗ ਅੱਜ (ਪੜ੍ਹੋ 13 ਦਸੰਬਰ ਦੀਆਂ ਖਾਸ ਖਬਰਾਂ)
NEXT STORY