ਭਵਾਨੀਗੜ੍ਹ (ਕਾਂਸਲ/ਮਿੱਤਲ)- ਸਥਾਨਕ ਸ਼ਹਿਰ ਤੋਂ ਨਾਭਾ ਨੂੰ ਜਾਂਦੀ ਮੁੱਖ ਸੜਕ ਉਪਰ ਅੱਜ ਸਵੇਰੇ ਤੜਕੇ ਨਾਭਾ ਸਾਇਡ ਤੋਂ ਆ ਰਹੀ ਇਕ ਸਵਿਫਟ ਕਾਰ ਦੀ ਕਿਸੇ ਅਣਪਛਾਤੇ ਵਾਹਨ ਨਾਲ ਟੱਕਰ ਹੋ ਜਾਣ ਕਾਰਨ ਹੋਏ ਹਾਦਸੇ ’ਚ ਕਾਰ ’ਚ ਸਵਾਰ ਇਕ ਛੋਟੀ ਬੱਚੀ ਤੇ ਇਕ ਔਰਤ ਸਮੇਤ ਚਾਰ ਵਿਅਕਤੀਆਂ ਦੇ ਗੰਭੀਰ ਰੂਪ ’ਚ ਜ਼ਖਮੀ ਹੋ ਗਏ।
ਇਹ ਖ਼ਬਰ ਵੀ ਪੜ੍ਹੋ - ਸੁਨਹਿਰੀ ਭਵਿੱਖ ਲਈ ਆਸਟ੍ਰੇਲੀਆ ਗਿਆ ਸੀ ਪੰਜਾਬੀ ਜੋੜਾ, ਫ਼ਿਰ ਜੋ ਹੋਇਆ ਉਹ ਸੋਚਿਆ ਨਾ ਸੀ
ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਤੜਕੇ ਕਰੀਬ 6 ਵਜੇ ਨਾਭਾ ਸਾਇਡ ਤੋਂ ਆ ਰਹੀ ਇਕ ਸਵਿਫਟ ਕਾਰ ਦੀ ਸਹਾਮਣੇ ਤੋਂ ਆ ਰਹੇ ਕਿਸੇ ਨਾ ਮਲੂਮ ਵਾਹਨ ਨਾਲ ਸਿੱਧੀ ਟੱਕਰ ਹੋ ਗਈ ਤੇ ਇਸ ਹਾਦਸੇ ’ਚ ਕਾਰ ’ਚ ਸਵਾਰ ਗੁਰਪ੍ਰੀਤ ਸਿੰਘ ਪੁੱਤਰ ਗੋਰਾ ਸਿੰਘ ਤੇ ਗੁਰਪ੍ਰੀਤ ਸਿੰਘ ਦੀ ਛੋਟੀ ਬੱਚੀ ਹਰਕੀਰਤ ਕੌਰ ਵਾਸੀ ਪਿੰਡ ਖਡਿਆਲ, ਸੇਵਕ ਸਿੰਘ ਪੁੱਤਰ ਜਗਜੀਤ ਸਿੰਘ ਤੇ ਉਸ ਦੀ ਪਤਨੀ ਸੁਖਵਿੰਦਰ ਕੌਰ ਵਾਸੀ ਪਿੰਡ ਕੋਹਰੀਆਂ ਗੰਭੀਰ ਰੂਪ ’ਚ ਜ਼ਖਮੀ ਹੋ ਗਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! ਸਾਹਮਣੇ ਆਈ ਚਿੰਤਾ ਭਰੀ ਖ਼ਬਰ
SSF ਨੇ ਬਚਾਈ ਜਾਨ
ਜਿਨ੍ਹਾਂ ਨੂੰ SSF ਵੱਲੋਂ ਇਲਾਜ਼ ਲਈ ਭਵਾਨੀਗੜ੍ਹ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਜਿੱਥੇ ਇਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਪਟਿਆਲਾ ਵਿਖੇ ਰੈਫ਼ਰ ਕਰ ਦਿੱਤਾ ਗਿਆ। SSF ਦੇ ਕਰਮਚਾਰੀਆਂ ਨੇ ਦੱਸਿਆ ਕਿ ਹਾਦਸੇ ’ਚ ਜ਼ਖਮੀ ਹੋਏ ਸਾਰੇ ਵਿਅਕਤੀ ਘਟਨਾ ਸਬੰਧੀ ਦੱਸਣ ਦੇ ਯੋਗ ਨਹੀਂ ਸਨ, ਪਰ ਹਾਦਸੇ ‘ਚ ਜ਼ਖਮੀ ਹੋਈ ਛੋਟੀ ਬੱਚੀ ਦੇ ਦੱਸਣ ਅਨੁਸਾਰ ਉਨ੍ਹਾਂ ਦੀ ਕਾਰ ਨੂੰ ਇਕ ਟਰੱਕ ਵੱਲੋਂ ਫੇਟ ਮਾਰੀ ਗਈ ਹੈ। ਕਰਮਚਾਰੀਆਂ ਨੇ ਦੱਸਿਆ ਕਿ ਰਾਤ ਨੂੰ ਚੱਲੀ ਤੇਜ਼ ਹਨੇਰੀ ਕਾਰਨ ਨਾਭਾ ਭਵਾਨੀਗੜ੍ਹ ਸੜਕ ਉਪਰ ਹਾਦਸੇ ਵਾਲੀ ਥਾਂ ਉਪਰ ਇਕ ਦਰਖ਼ਤ ਦਾ ਟਾਹਣਾ ਟੁੱਟ ਕੇ ਡਿੱਗਿਆ ਹੋਇਆ ਸੀ ਤੇ ਭਵਾਨੀਗੜ੍ਹ ਸਾਈਡ ਤੋਂ ਜਾ ਰਹੇ ਕਿਸੇ ਅਣਪਛਾਤੇ ਟਰੱਕ ਦੇ ਚਾਲਕ ਨੇ ਇਸ ਟਾਹਣੇ ਤੋਂ ਟਰੱਕ ਨੂੰ ਬਚਾਉਣ ਦੀ ਕੋਸ਼ਿਸ਼ ’ਚ ਇਕ ਦਮ ਕੱਟ ਮਾਰ ਕੇ ਦੂਜੀ ਸਾਇਡ ਨਾਭਾ ਤੋਂ ਆ ਰਹੀ ਇਸ ਕਾਰ ਨੂੰ ਟੱਕਰ ਮਾਰ ਦਿੱਤੀ ਤੇ ਮੌਕੇ ਤੋਂ ਟਰੱਕ ਸਮੇਤ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਬਾਕੀ ਇਸ ਘਟਨਾ ਦੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਸੜਕ ਸੁਰੱਖਿਆ ਫੋਰਸ ਦੇ ਡਿਊਟੀ ਇੰਚਾਰਜ ਏ.ਐੱਸ.ਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਹਾਈਡਰਾ ਦੀ ਮਦਦ ਨਾਲ ਹਾਦਸੇ ਦਾ ਸ਼ਿਕਾਰ ਹੋਈ ਕਾਰ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਨੂੰ ਸੂਚਾਰੂ ਕੀਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇਕ ਭਰਾ ਦੀਆਂ ਅੱਖਾਂ ਮੂਹਰੇ ਨਿਕਲੀ ਦੂਜੇ ਦੀ ਜਾਨ! ਰੂਹ ਕੰਬਾਅ ਦੇਵੇਗਾ ਪੂਰਾ ਮਾਮਲਾ
NEXT STORY