ਭਵਾਨੀਗੜ੍ਹ (ਵਿਕਾਸ)- ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇ ’ਤੇ ਪਿੰਡ ਚੰਨੋ ਨੇੜੇ ਵਾਪਰੇ ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਸਬੰਧੀ ਕਾਲਾਝਾੜ ਪੁਲਸ ਚੌਕੀ ਦੇ ਇੰਚਾਰਜ ਏ.ਐੱਸ.ਆਈ. ਸਤਵੰਤ ਸਿੰਘ ਨੇ ਦੱਸਿਆ ਕਿ ਸੋਮਵਾਰ ਸਵੇਰੇ ਕਰੀਬ 10 ਕੁ ਵਜੇ ਹਰਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਚੰਗਾਲੀ ਆਪਣੇ ਟਰੱਕ ’ਚ ਕਰੈਸ਼ਰ ਲੈ ਕੇ ਪਟਿਆਲਾ ਤੋਂ ਚੰਨੋ ਵੱਲ ਆ ਰਿਹਾ ਸੀ। ਉਸ ਦੇ ਨਾਲ ਉਸ ਦਾ ਜੀਜਾ ਗੁਲਾਬ ਸਿੰਘ ਵੀ ਮੌਜੂਦ ਸੀ। ਦੱਸਿਆ ਜਾ ਰਿਹਾ ਹੈ ਕਿ ਚੰਨੋ ਨੇੜੇ ਹਾਈਵੇਅ ਕੰਢੇ ਟਰੱਕ ਰੋਕ ਕੇ ਜਦੋਂ ਚਾਹ ਪੀਣ ਲਈ ਹਰਪ੍ਰੀਤ ਸਿੰਘ ਸੜਕ ਪਾਰ ਕਰ ਰਿਹਾ ਸੀ ਤਾਂ ਇਸ ਦੌਰਾਨ ਇਕ ਮੋਟਰਸਾਈਕਲ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਹਰਪ੍ਰੀਤ ਸਿੰਘ ਸੜਕ ’ਤੇ ਡਿੱਗ ਪਿਆ ਤੇ ਸਿਰ ’ਚ ਗੰਭੀਰ ਸੱਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ।
ਹਾਦਸੇ ਦੀ ਸੂਚਨਾ ਮਿਲਣ ’ਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਲਾਸ਼ ਰਾਜਿੰਦਰਾ ਹਸਪਤਾਲ ਦੀ ਮੋਰਚਰੀ ’ਚ ਰੱਖੀ ਗਈ ਹੈ। ਪੁਲਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮੋਟਰਸਾਈਕਲ ਦੇ ਅਣਪਛਾਤੇ ਚਾਲਕ ਖਿਲਾਫ ਮਾਮਲਾ ਦਰਜ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਲੁਧਿਆਣਾ ਵਿਚ BA ਦੀ ਵਿਦਿਆਰਥਣ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
NEXT STORY